ਉਤਪਤ 40

ਯੋਸੇਫ਼ ਨੇ ਕਿਹਾ, “ਇਸਦਾ ਅਰਥ ਇਹ ਹੈ ਕਿ ਤਿੰਨ ਟੋਕਰੀਆਂ ਤਿੰਨ ਦਿਨ ਹਨ।

Genesis 40:18 (UKJV) And Joseph answered and said, This is the interpretation thereof: The three baskets are three days:

16ਜਦੋਂ ਮੁੱਖ ਰਸੋਈਆ ਦੇ ਮੁਖੀ ਨੇ ਵੇਖਿਆ ਕਿ ਯੋਸੇਫ਼ ਨੇ ਚੰਗਾ ਅਰਥ ਦਿੱਤਾ ਹੈ ਤਾਂ ਉਸ ਨੇ ਯੋਸੇਫ਼ ਨੂੰ ਕਿਹਾ, “ਮੈਨੂੰ ਵੀ ਇੱਕ ਸੁਪਨਾ ਆਇਆ ਸੀ ਜਿਸ ਵਿੱਚ ਮੇਰੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਸਨ।

17ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਾਊਨ ਲਈ ਪਕਾਇਆ ਹੋਇਆ ਭੋਜਨ ਸੀ, ਪਰ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।”

18ਯੋਸੇਫ਼ ਨੇ ਕਿਹਾ, “ਇਸਦਾ ਅਰਥ ਇਹ ਹੈ ਕਿ ਤਿੰਨ ਟੋਕਰੀਆਂ ਤਿੰਨ ਦਿਨ ਹਨ।

19ਤਿੰਨਾਂ ਦਿਨਾਂ ਦੇ ਅੰਦਰ ਫ਼ਿਰਾਊਨ ਤੇਰੇ ਸਿਰ ਨੂੰ ਉਤਾਰ ਦੇਵੇਗਾ ਅਤੇ ਤੇਰੇ ਸਰੀਰ ਨੂੰ ਖੰਭੇ ਉੱਤੇ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾ ਜਾਣਗੇ।”

20ਤੀਜੇ ਦਿਨ ਫ਼ਿਰਾਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਅਧਿਕਾਰੀਆਂ ਲਈ ਦਾਵਤ ਦਿੱਤੀ। ਉਸ ਨੇ ਆਪਣੇ ਅਧਿਕਾਰੀਆਂ ਦੇ ਸਾਹਮਣੇ ਮੁੱਖ ਸਾਕੀ ਅਤੇ ਰਸੋਈਏ ਦੇ ਮੁੱਖੀਏ ਦਾ ਸਿਰ ਉੱਚਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.