ਉਤਪਤ 41

ਫ਼ਿਰਾਊਨ ਨੂੰ ਇਹ ਸੁਪਨਾ ਦੋ ਰੂਪਾਂ ਵਿੱਚ ਦਿੱਤਾ ਗਿਆ ਸੀ ਕਿ ਇਸ ਗੱਲ ਦਾ ਪਰਮੇਸ਼ਵਰ ਨੇ ਪੱਕਾ ਫ਼ੈਸਲਾ ਕੀਤਾ ਹੈ ਅਤੇ ਪਰਮੇਸ਼ਵਰ ਜਲਦੀ ਹੀ ਇਸ ਨੂੰ ਪੂਰਾ ਕਰੇਗਾ।

Genesis 41:32 (UKJV) And for that the dream was doubled unto Pharaoh twice; it is because the thing is established by God, and God will shortly bring it to pass.

30ਪਰ ਸੱਤ ਸਾਲਾਂ ਦਾ ਕਾਲ ਉਹਨਾਂ ਦੇ ਮਗਰ ਆਵੇਗਾ। ਤਦ ਮਿਸਰ ਦੇਸ਼ ਦੇ ਲੋਕ ਸਾਰੀ ਉਪਜ ਨੂੰ ਭੁੱਲ ਜਾਣਗੇ, ਅਤੇ ਕਾਲ ਦੇਸ਼ ਨੂੰ ਤਬਾਹ ਕਰ ਦੇਵੇਗਾ।

31ਅਤੇ ਕਾਲ ਇੰਨਾ ਭਿਆਕਰ ਹੋਵੇਗਾ ਕਿ ਚੰਗੀ ਫਸਲ ਅਤੇ ਉਪਜ ਕਿਸੇ ਨੂੰ ਯਾਦ ਤੱਕ ਨਹੀਂ ਰਹੇਗੀ।

32ਫ਼ਿਰਾਊਨ ਨੂੰ ਇਹ ਸੁਪਨਾ ਦੋ ਰੂਪਾਂ ਵਿੱਚ ਦਿੱਤਾ ਗਿਆ ਸੀ ਕਿ ਇਸ ਗੱਲ ਦਾ ਪਰਮੇਸ਼ਵਰ ਨੇ ਪੱਕਾ ਫ਼ੈਸਲਾ ਕੀਤਾ ਹੈ ਅਤੇ ਪਰਮੇਸ਼ਵਰ ਜਲਦੀ ਹੀ ਇਸ ਨੂੰ ਪੂਰਾ ਕਰੇਗਾ।

33“ਇਸ ਲਈ ਹੁਣ ਫ਼ਿਰਾਊਨ ਇੱਕ ਸਮਝਦਾਰ ਅਤੇ ਬੁੱਧੀਮਾਨ ਆਦਮੀ ਦੀ ਭਾਲ ਕਰੇ ਅਤੇ ਉਸਨੂੰ ਮਿਸਰ ਦੀ ਧਰਤੀ ਦਾ ਅਧਿਕਾਰੀ ਬਣਾ ਦੇਵੇ।

34ਫ਼ਿਰਾਊਨ ਸੱਤਾਂ ਸਾਲਾਂ ਦੀ ਭਰਪੂਰਤਾ ਦੇ ਦੌਰਾਨ ਮਿਸਰ ਦੀ ਫ਼ਸਲ ਦਾ ਪੰਜਵਾਂ ਹਿੱਸਾ ਲੈਣ ਲਈ ਦੇਸ਼ ਉੱਤੇ ਅਧਿਕਾਰੀ ਨਿਯੁਕਤ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.