ਉਤਪਤ 41

ਤਦ ਫ਼ਿਰਾਊਨ ਨੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਇਸ ਮਨੁੱਖ ਵਰਗਾ ਕੋਈ ਲੱਭ ਸਕਦੇ ਹਾਂ, ਜਿਸ ਵਿੱਚ ਪਰਮੇਸ਼ਵਰ ਦਾ ਆਤਮਾ ਹੈ?”

Genesis 41:38 (UKJV) And Pharaoh said unto his servants, Can we find such a one as this is, a man in whom the Spirit of God is?

36ਤਦ ਉਹ ਅੰਨ ਸੱਤਾਂ ਸਾਲਾਂ ਦੇ ਕਾਲ ਲਈ ਜਿਹੜਾਂ ਮਿਸਰ ਦੇਸ਼ ਵਿੱਚ ਪਵੇਗਾ ਭੰਡਾਰ ਹੋਵੇਗਾ, ਤਾਂ ਜੋ ਇਹ ਦੇਸ਼ ਕਾਲ ਦੇ ਕਾਰਨ ਨਾਸ ਨਾ ਹੋ ਜਾਵੇ।”

37ਇਹ ਯੋਜਨਾ ਫ਼ਿਰਾਊਨ ਅਤੇ ਉਸ ਦੇ ਸਾਰੇ ਅਧਿਕਾਰੀਆਂ ਨੂੰ ਚੰਗੀ ਲੱਗੀ।

38ਤਦ ਫ਼ਿਰਾਊਨ ਨੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਇਸ ਮਨੁੱਖ ਵਰਗਾ ਕੋਈ ਲੱਭ ਸਕਦੇ ਹਾਂ, ਜਿਸ ਵਿੱਚ ਪਰਮੇਸ਼ਵਰ ਦਾ ਆਤਮਾ ਹੈ?”

39ਤਦ ਫ਼ਿਰਾਊਨ ਨੇ ਯੋਸੇਫ਼ ਨੂੰ ਆਖਿਆ, “ਕਿਉਂਕਿ ਪਰਮੇਸ਼ਵਰ ਨੇ ਇਹ ਸਭ ਕੁਝ ਤੈਨੂੰ ਦੱਸ ਦਿੱਤਾ ਹੈ, ਇਸ ਲਈ ਤੇਰੇ ਵਰਗਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ ਹੈ।

40ਤੂੰ ਮੇਰੇ ਮਹਿਲ ਦਾ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਹੁਕਮਾਂ ਨੂੰ ਮੰਨੇਗੀ। ਸਿਰਫ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.