16ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਤੁਹਾਨੂੰ ਬਾਕੀਆਂ ਨੂੰ ਜੇਲ੍ਹ ਵਿੱਚ ਰੱਖਿਆ ਜਾਵੇਗਾ, ਤਾਂ ਜੋ ਤੁਹਾਡੇ ਸ਼ਬਦਾਂ ਦੀ ਜਾਂਚ ਕੀਤੀ ਜਾ ਸਕੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਜੇਕਰ ਨਹੀਂ, ਤਾਂ ਫ਼ਿਰਾਊਨ ਦੀ ਜ਼ਿੰਦਗੀ ਦੀ ਸਹੁੰ, ਤੁਸੀਂ ਜ਼ਰੂਰ ਜਾਸੂਸ ਹੋ!”
17ਅਤੇ ਉਸ ਨੇ ਉਹਨਾਂ ਸਾਰਿਆਂ ਨੂੰ ਤਿੰਨ ਦਿਨਾਂ ਲਈ ਹਿਰਾਸਤ ਵਿੱਚ ਰੱਖਿਆ।
18ਤੀਜੇ ਦਿਨ ਯੋਸੇਫ਼ ਨੇ ਉਹਨਾਂ ਨੂੰ ਆਖਿਆ, ਅਜਿਹਾ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ਕਿਉਂ ਜੋ ਮੈਂ ਪਰਮੇਸ਼ਵਰ ਤੋਂ ਡਰਦਾ ਹਾਂ।
19ਜੇਕਰ ਤੁਸੀਂ ਇਮਾਨਦਾਰ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਕੈਦ ਵਿੱਚ ਰਹਿਣ ਦਿਓ ਅਤੇ ਬਾਕੀ ਸਾਰੇ ਤੁਸੀਂ ਜਾ ਕੇ ਆਪਣੇ ਭੁੱਖੇ ਪਰਿਵਾਰਾਂ ਲਈ ਅਨਾਜ ਵਾਪਸ ਲੈ ਜਾਓ।
20ਪਰ ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲਿਆਉਣਾ ਪਵੇਗਾ, ਤਾਂ ਜੋ ਤੁਹਾਡੀਆਂ ਗੱਲਾਂ ਦੀ ਪੁਸ਼ਟੀ ਹੋਵੇ ਅਤੇ ਤੁਸੀਂ ਨਾ ਮਰੋ। ਉਹਨਾਂ ਨੇ ਇਸੇ ਤਰ੍ਹਾਂ ਹੀ ਕੀਤਾ।