ਉਤਪਤ 42

ਰਊਬੇਨ ਨੇ ਉੱਤਰ ਦਿੱਤਾ, “ਕੀ ਮੈਂ ਤੁਹਾਨੂੰ ਨਹੀਂ ਕਿਹਾ ਸੀ ਕਿ ਉਸ ਲੜਕੇ ਦੇ ਵਿਰੁੱਧ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਹੀਂ ਸੁਣੀ! ਹੁਣ ਸਾਨੂੰ ਉਸਦੇ ਖੂਨ ਦਾ ਹਿਸਾਬ ਦੇਣਾ ਪਵੇਗਾ।”

Genesis 42:22 (UKJV) And Reuben answered them, saying, Spoke I not unto you, saying, Do not sin against the child; and all of you would not hear? therefore, behold, also his blood is required.

20ਪਰ ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲਿਆਉਣਾ ਪਵੇਗਾ, ਤਾਂ ਜੋ ਤੁਹਾਡੀਆਂ ਗੱਲਾਂ ਦੀ ਪੁਸ਼ਟੀ ਹੋਵੇ ਅਤੇ ਤੁਸੀਂ ਨਾ ਮਰੋ। ਉਹਨਾਂ ਨੇ ਇਸੇ ਤਰ੍ਹਾਂ ਹੀ ਕੀਤਾ।

21ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਸਾਨੂੰ ਆਪਣੇ ਭਰਾ ਦੇ ਕਾਰਨ ਸਜ਼ਾ ਦਿੱਤੀ ਜਾ ਰਹੀ ਹੈ। ਅਸੀਂ ਦੇਖਿਆ ਸੀ ਕਿ ਉਹ ਕਿੰਨਾ ਦੁਖੀ ਸੀ ਜਦੋਂ ਉਸਨੇ ਆਪਣੀ ਜਾਨ ਲਈ ਸਾਡੇ ਕੋਲ ਬੇਨਤੀ ਕੀਤੀ, ਪਰ ਅਸੀਂ ਨਹੀਂ ਸੁਣੀ ਇਸ ਲਈ ਇਹ ਬਿਪਤਾ ਸਾਡੇ ਉੱਤੇ ਆਈ ਹੈ।”

22ਰਊਬੇਨ ਨੇ ਉੱਤਰ ਦਿੱਤਾ, “ਕੀ ਮੈਂ ਤੁਹਾਨੂੰ ਨਹੀਂ ਕਿਹਾ ਸੀ ਕਿ ਉਸ ਲੜਕੇ ਦੇ ਵਿਰੁੱਧ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਹੀਂ ਸੁਣੀ! ਹੁਣ ਸਾਨੂੰ ਉਸਦੇ ਖੂਨ ਦਾ ਹਿਸਾਬ ਦੇਣਾ ਪਵੇਗਾ।”

23ਉਹ ਨਹੀਂ ਜਾਣਦੇ ਸਨ ਕਿ ਯੋਸੇਫ਼ ਉਹਨਾਂ ਦੀ ਭਾਸ਼ਾ ਸਮਝਦਾ ਹੈ ਕਿਉਂਕਿ ਉਹਨਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।

24ਉਹ ਉਹਨਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਪਰ ਫੇਰ ਮੁੜ ਕੇ ਉਹਨਾਂ ਨਾਲ ਗੱਲ ਕੀਤੀ। ਉਸ ਨੇ ਸ਼ਿਮਓਨ ਨੂੰ ਉਹਨਾਂ ਵਿੱਚੋਂ ਲੈ ਲਿਆ ਅਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਬੰਨ੍ਹ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.