ਉਤਪਤ 42

“ਉਹ ਮਨੁੱਖ ਜਿਹੜਾ ਧਰਤੀ ਦਾ ਮਾਲਕ ਹੈ ਸਾਡੇ ਨਾਲ ਸਖ਼ਤੀ ਨਾਲ ਬੋਲਿਆ ਅਤੇ ਸਾਡੇ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਅਸੀਂ ਧਰਤੀ ਦੀ ਜਾਸੂਸੀ ਕਰ ਰਹੇ ਹਾਂ।

Genesis 42:30 (UKJV) The man, who is the lord of the land, spoke roughly to us, and took us for spies of the country.

28ਉਸ ਨੇ ਆਪਣੇ ਭਰਾਵਾਂ ਨੂੰ ਕਿਹਾ, “ਮੇਰੀ ਚਾਂਦੀ ਵਾਪਸ ਕਰ ਦਿੱਤੀ ਗਈ ਹੈ। ਇਹ ਮੇਰੀ ਬੋਰੀ ਵਿੱਚ ਹੈ।” ਉਹਨਾਂ ਦੇ ਦਿਲ ਡੁੱਬ ਗਏ ਅਤੇ ਉਹ ਕੰਬਦੇ ਹੋਏ ਇੱਕ-ਦੂਜੇ ਵੱਲ ਮੁੜੇ ਅਤੇ ਕਹਿਣ ਲੱਗੇ, “ਇਹ ਕੀ ਹੈ ਜੋ ਪਰਮੇਸ਼ਵਰ ਨੇ ਸਾਡੇ ਨਾਲ ਕੀਤਾ ਹੈ?”

29ਜਦੋਂ ਉਹ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੋਬ ਦੇ ਕੋਲ ਆਏ, ਤਾਂ ਜੋ ਕੁਝ ਉਹਨਾਂ ਨਾਲ ਵਾਪਰਿਆ ਸੀ, ਉਹ ਉਸ ਨੂੰ ਦੱਸਿਆ। ਉਹਨਾਂ ਨੇ ਆਖਿਆ,

30“ਉਹ ਮਨੁੱਖ ਜਿਹੜਾ ਧਰਤੀ ਦਾ ਮਾਲਕ ਹੈ ਸਾਡੇ ਨਾਲ ਸਖ਼ਤੀ ਨਾਲ ਬੋਲਿਆ ਅਤੇ ਸਾਡੇ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਅਸੀਂ ਧਰਤੀ ਦੀ ਜਾਸੂਸੀ ਕਰ ਰਹੇ ਹਾਂ।

31ਪਰ ਅਸੀਂ ਉਹ ਨੂੰ ਆਖਿਆ, ‘ਅਸੀਂ ਨੇਕ ਆਦਮੀ ਹਾਂ; ਅਸੀਂ ਜਾਸੂਸ ਨਹੀਂ ਹਾਂ।

32ਅਸੀਂ ਬਾਰਾਂ ਭਰਾ ਇੱਕ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਸਭ ਤੋਂ ਛੋਟਾ ਹੁਣ ਸਾਡੇ ਪਿਤਾ ਕੋਲ ਕਨਾਨ ਵਿੱਚ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.