ਉਤਪਤ 42

ਅਸੀਂ ਬਾਰਾਂ ਭਰਾ ਇੱਕ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਸਭ ਤੋਂ ਛੋਟਾ ਹੁਣ ਸਾਡੇ ਪਿਤਾ ਕੋਲ ਕਨਾਨ ਵਿੱਚ ਹੈ।’

Genesis 42:32 (UKJV) We be twelve brethren, sons of our father; one is not, and the youngest is this day with our father in the land of Canaan.

30“ਉਹ ਮਨੁੱਖ ਜਿਹੜਾ ਧਰਤੀ ਦਾ ਮਾਲਕ ਹੈ ਸਾਡੇ ਨਾਲ ਸਖ਼ਤੀ ਨਾਲ ਬੋਲਿਆ ਅਤੇ ਸਾਡੇ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਅਸੀਂ ਧਰਤੀ ਦੀ ਜਾਸੂਸੀ ਕਰ ਰਹੇ ਹਾਂ।

31ਪਰ ਅਸੀਂ ਉਹ ਨੂੰ ਆਖਿਆ, ‘ਅਸੀਂ ਨੇਕ ਆਦਮੀ ਹਾਂ; ਅਸੀਂ ਜਾਸੂਸ ਨਹੀਂ ਹਾਂ।

32ਅਸੀਂ ਬਾਰਾਂ ਭਰਾ ਇੱਕ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਸਭ ਤੋਂ ਛੋਟਾ ਹੁਣ ਸਾਡੇ ਪਿਤਾ ਕੋਲ ਕਨਾਨ ਵਿੱਚ ਹੈ।’

33“ਤਦ ਉਸ ਮਨੁੱਖ ਨੇ ਜਿਹੜਾ ਧਰਤੀ ਦਾ ਮਾਲਕ ਹੈ ਸਾਨੂੰ ਕਿਹਾ, ‘ਮੈਂ ਇਸ ਤਰ੍ਹਾਂ ਜਾਣ ਲਵਾਂਗਾ ਕਿ ਤੁਸੀਂ ਇਮਾਨਦਾਰ ਹੋ ਕਿ ਨਹੀਂ, ਆਪਣੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਮੇਰੇ ਕੋਲ ਛੱਡ ਦਿਓ ਅਤੇ ਆਪਣੇ ਭੁੱਖੇ ਘਰਾਂ ਲਈ ਭੋਜਨ ਲੈ ਕੇ ਜਾਓ।

34ਪਰ ਤੁਸੀਂ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਜਾਣ ਜਾਵਾਂ ਕਿ ਤੁਸੀਂ ਜਾਸੂਸ ਨਹੀਂ ਸਗੋਂ ਇਮਾਨਦਾਰ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਵਾਪਸ ਕਰ ਦਿਆਂਗਾ ਅਤੇ ਤੂੰ ਦੇਸ਼ ਵਿੱਚ ਵਪਾਰ ਕਰ ਸਕਦਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.