ਉਤਪਤ 42

ਜਦੋਂ ਉਹ ਆਪਣੀਆਂ ਬੋਰੀਆਂ ਖਾਲੀ ਕਰ ਰਹੇ ਸਨ ਤਾਂ ਹਰ ਇੱਕ ਆਦਮੀ ਦੀ ਬੋਰੀ ਵਿੱਚ ਚਾਂਦੀ ਦੀ ਥੈਲੀ ਸੀ। ਜਦੋਂ ਉਹਨਾਂ ਅਤੇ ਉਹਨਾਂ ਦੇ ਪਿਤਾ ਨੇ ਪੈਸਿਆਂ ਦੇ ਥੈਲੇ ਦੇਖੇ ਤਾਂ ਉਹ ਡਰ ਗਏ।

Genesis 42:35 (UKJV) And it came to pass as they emptied their sacks, that, behold, every man's bundle of money was in his sack: and when both they and their father saw the bundles of money, they were afraid.

33“ਤਦ ਉਸ ਮਨੁੱਖ ਨੇ ਜਿਹੜਾ ਧਰਤੀ ਦਾ ਮਾਲਕ ਹੈ ਸਾਨੂੰ ਕਿਹਾ, ‘ਮੈਂ ਇਸ ਤਰ੍ਹਾਂ ਜਾਣ ਲਵਾਂਗਾ ਕਿ ਤੁਸੀਂ ਇਮਾਨਦਾਰ ਹੋ ਕਿ ਨਹੀਂ, ਆਪਣੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਮੇਰੇ ਕੋਲ ਛੱਡ ਦਿਓ ਅਤੇ ਆਪਣੇ ਭੁੱਖੇ ਘਰਾਂ ਲਈ ਭੋਜਨ ਲੈ ਕੇ ਜਾਓ।

34ਪਰ ਤੁਸੀਂ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਜਾਣ ਜਾਵਾਂ ਕਿ ਤੁਸੀਂ ਜਾਸੂਸ ਨਹੀਂ ਸਗੋਂ ਇਮਾਨਦਾਰ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਵਾਪਸ ਕਰ ਦਿਆਂਗਾ ਅਤੇ ਤੂੰ ਦੇਸ਼ ਵਿੱਚ ਵਪਾਰ ਕਰ ਸਕਦਾ ਹੈ।’ ”

35ਜਦੋਂ ਉਹ ਆਪਣੀਆਂ ਬੋਰੀਆਂ ਖਾਲੀ ਕਰ ਰਹੇ ਸਨ ਤਾਂ ਹਰ ਇੱਕ ਆਦਮੀ ਦੀ ਬੋਰੀ ਵਿੱਚ ਚਾਂਦੀ ਦੀ ਥੈਲੀ ਸੀ। ਜਦੋਂ ਉਹਨਾਂ ਅਤੇ ਉਹਨਾਂ ਦੇ ਪਿਤਾ ਨੇ ਪੈਸਿਆਂ ਦੇ ਥੈਲੇ ਦੇਖੇ ਤਾਂ ਉਹ ਡਰ ਗਏ।

36ਉਹਨਾਂ ਦੇ ਪਿਤਾ ਯਾਕੋਬ ਨੇ ਉਹਨਾਂ ਨੂੰ ਆਖਿਆ, “ਤੁਸੀਂ ਮੈਨੂੰ ਮੇਰੇ ਬੱਚਿਆਂ ਤੋਂ ਵਾਂਝਾ ਕੀਤਾ ਹੈ। ਯੋਸੇਫ਼ ਨਹੀਂ ਰਿਹਾ ਅਤੇ ਸ਼ਿਮਓਨ ਨਹੀਂ ਰਿਹਾ ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਲੈਣਾ ਚਾਹੁੰਦੇ ਹੋ ਇਹ ਸਭ ਕੁਝ ਮੇਰੇ ਹੀ ਵਿਰੁੱਧ ਹੋ ਰਿਹਾ ਹੈ!”

37ਤਦ ਰਊਬੇਨ ਨੇ ਆਪਣੇ ਪਿਤਾ ਨੂੰ ਆਖਿਆ, “ਜੇਕਰ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਾ ਲਿਆਵਾਂ ਤਾਂ ਤੁਸੀਂ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਣਾ। ਤੂੰ ਉਸਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸਨੂੰ ਵਾਪਸ ਲਿਆਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.