ਉਤਪਤ 42

ਤਦ ਯੋਸੇਫ਼ ਨੇ ਉਹਨਾਂ ਬਾਰੇ ਆਪਣੇ ਸੁਪਨੇ ਚੇਤੇ ਕੀਤੇ ਅਤੇ ਉਹਨਾਂ ਨੂੰ ਆਖਿਆ, ਤੁਸੀਂ ਜਾਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।

Genesis 42:9 (UKJV) And Joseph remembered the dreams which he dreamed of them, and said unto them, All of you are spies; to see the nakedness of the land all of you are come.

7ਜਿਵੇਂ ਹੀ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਤਾਂ ਉਹਨਾਂ ਨੂੰ ਪਛਾਣ ਲਿਆ ਪਰ ਪਰਾਏ ਹੋਣ ਦਾ ਦਿਖਾਵਾ ਕੀਤਾ ਅਤੇ ਉਹਨਾਂ ਨਾਲ ਸਖ਼ਤੀ ਨਾਲ ਗੱਲ ਕੀਤੀ। ਉਸ ਨੇ ਪੁੱਛਿਆ, “ਤੁਸੀਂ ਕਿੱਥੋਂ ਆਏ ਹੋ?” ਫਿਰ ਉਹਨਾਂ ਨੇ ਜਵਾਬ ਦਿੱਤਾ, “ਕਨਾਨ ਦੀ ਧਰਤੀ ਤੋਂ ਭੋਜਨ ਖਰੀਦਣ ਲਈ ਆਏ ਹਾਂ।”

8ਭਾਵੇਂ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਪਛਾਣਿਆ ਪਰ ਉਹਨਾਂ ਨੇ ਉਸ ਨੂੰ ਨਾ ਪਛਾਣਿਆ।

9ਤਦ ਯੋਸੇਫ਼ ਨੇ ਉਹਨਾਂ ਬਾਰੇ ਆਪਣੇ ਸੁਪਨੇ ਚੇਤੇ ਕੀਤੇ ਅਤੇ ਉਹਨਾਂ ਨੂੰ ਆਖਿਆ, ਤੁਸੀਂ ਜਾਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।

10ਉਹਨਾਂ ਨੇ ਉੱਤਰ ਦਿੱਤਾ, “ਨਹੀਂ, ਮੇਰੇ ਮਾਲਕ! ਤੁਹਾਡੇ ਸੇਵਕ ਭੋਜਨ ਖਰੀਦਣ ਆਏ ਹਨ।

11ਅਸੀਂ ਸਾਰੇ ਇੱਕੋ ਮਨੁੱਖ ਦੇ ਪੁੱਤਰ ਹਾਂ। ਤੇਰੇ ਸੇਵਕ ਇਮਾਨਦਾਰ ਹਨ, ਜਾਸੂਸ ਨਹੀਂ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.