ਉਤਪਤ 43

ਪਰ ਜਿੱਥੇ ਅਸੀਂ ਰਾਤ ਲਈ ਰੁਕੇ ਸੀ ਉੱਥੇ ਅਸੀਂ ਆਪਣੀਆਂ ਬੋਰੀਆਂ ਖੋਲ੍ਹੀਆਂ ਅਤੇ ਹਰੇਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਇਸ ਲਈ ਅਸੀਂ ਇਸਨੂੰ ਆਪਣੇ ਨਾਲ ਵਾਪਸ ਲੈ ਆਏ ਹਾਂ।

Genesis 43:21 (UKJV) And it came to pass, when we came to the inn, that we opened our sacks, and, behold, every man's money was in the mouth of his sack, our money in full weight: and we have brought it again in our hand.

19ਸੋ ਉਹ ਯੋਸੇਫ਼ ਦੇ ਮੁਖ਼ਤਿਆਰ ਕੋਲ ਗਏ ਅਤੇ ਘਰ ਦੇ ਦਰਵਾਜ਼ੇ ਉੱਤੇ ਉਸ ਨਾਲ ਗੱਲਾਂ ਕੀਤੀਆਂ।

20ਉਹਨਾਂ ਨੇ ਆਖਿਆ, “ਸਾਡੇ ਮਹਾਰਾਜ, ਅਸੀਂ ਤੁਹਾਡੀ ਮਾਫ਼ੀ ਮੰਗਦੇ ਹਾਂ, ਅਸੀਂ ਇੱਥੇ ਪਹਿਲੀ ਵਾਰ ਭੋਜਨ ਖਰੀਦਣ ਆਏ ਹਾਂ।

21ਪਰ ਜਿੱਥੇ ਅਸੀਂ ਰਾਤ ਲਈ ਰੁਕੇ ਸੀ ਉੱਥੇ ਅਸੀਂ ਆਪਣੀਆਂ ਬੋਰੀਆਂ ਖੋਲ੍ਹੀਆਂ ਅਤੇ ਹਰੇਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਇਸ ਲਈ ਅਸੀਂ ਇਸਨੂੰ ਆਪਣੇ ਨਾਲ ਵਾਪਸ ਲੈ ਆਏ ਹਾਂ।

22ਅਸੀਂ ਭੋਜਨ ਖਰੀਦਣ ਲਈ ਆਪਣੇ ਨਾਲ ਵਾਧੂ ਚਾਂਦੀ ਵੀ ਲਿਆਏ ਹਾਂ। ਅਸੀਂ ਨਹੀਂ ਜਾਣਦੇ ਕਿ ਸਾਡੀ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਪਾਈ ਹੈ।”

23ਉਸ ਨੇ ਕਿਹਾ, “ਸਭ ਠੀਕ ਹੈ, ਡਰੋ ਨਾ। ਤੁਹਾਡੇ ਪਿਤਾ ਦੇ ਪਰਮੇਸ਼ਵਰ ਨੇ ਤੁਹਾਨੂੰ ਤੁਹਾਡੇ ਬੋਰੀਆਂ ਵਿੱਚ ਖਜ਼ਾਨਾ ਦਿੱਤਾ ਹੈ, ਮੈਨੂੰ ਤੁਹਾਡੀ ਚਾਂਦੀ ਮਿਲੀ ਹੈ।” ਤਦ ਉਹ ਸ਼ਿਮਓਨ ਨੂੰ ਬਾਹਰ ਉਹਨਾਂ ਕੋਲ ਲੈ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.