ਉਤਪਤ 43

ਜਦੋਂ ਯੋਸੇਫ਼ ਘਰ ਆਇਆ, ਤਾਂ ਉਹਨਾਂ ਨੇ ਜੋ ਸੁਗਾਤਾਂ ਘਰ ਵਿੱਚ ਲਿਆਂਦੀਆਂ ਸਨ, ਉਸ ਨੂੰ ਭੇਟ ਕੀਤੀਆਂ ਅਤੇ ਉਸ ਦੇ ਅੱਗੇ ਜ਼ਮੀਨ ਉੱਤੇ ਝੁਕ ਗਏ।

Genesis 43:26 (UKJV) And when Joseph came home, they brought him the present which was in their hand into the house, and bowed themselves to him to the earth.

24ਮੁਖ਼ਤਿਆਰ ਉਹਨਾਂ ਆਦਮੀਆਂ ਨੂੰ ਯੋਸੇਫ਼ ਦੇ ਘਰ ਲੈ ਗਿਆ, ਉਹਨਾਂ ਨੂੰ ਉਹਨਾਂ ਦੇ ਪੈਰ ਧੋਣ ਲਈ ਪਾਣੀ ਦਿੱਤਾ ਅਤੇ ਉਹਨਾਂ ਦੇ ਗਧਿਆਂ ਲਈ ਚਾਰਾ ਦਿੱਤਾ।

25ਉਹਨਾਂ ਨੇ ਦੁਪਹਿਰ ਵੇਲੇ ਯੋਸੇਫ਼ ਦੇ ਆਉਣ ਲਈ ਆਪਣੇ ਤੋਹਫ਼ੇ ਤਿਆਰ ਕੀਤੇ ਕਿਉਂਕਿ ਉਹਨਾਂ ਨੇ ਸੁਣਿਆ ਸੀ ਕਿ ਉਹਨਾਂ ਨੇ ਉੱਥੇ ਖਾਣਾ ਹੈ।

26ਜਦੋਂ ਯੋਸੇਫ਼ ਘਰ ਆਇਆ, ਤਾਂ ਉਹਨਾਂ ਨੇ ਜੋ ਸੁਗਾਤਾਂ ਘਰ ਵਿੱਚ ਲਿਆਂਦੀਆਂ ਸਨ, ਉਸ ਨੂੰ ਭੇਟ ਕੀਤੀਆਂ ਅਤੇ ਉਸ ਦੇ ਅੱਗੇ ਜ਼ਮੀਨ ਉੱਤੇ ਝੁਕ ਗਏ।

27ਉਸ ਨੇ ਉਹਨਾਂ ਨੂੰ ਸੁੱਖ-ਸਾਂਦ ਪੁੱਛਿਆ ਅਤੇ ਫਿਰ ਉਸ ਨੇ ਕਿਹਾ, “ਤੁਹਾਡਾ ਬਜ਼ੁਰਗ ਪਿਤਾ ਕਿਵੇਂ ਹੈ, ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ? ਕੀ ਉਹ ਅਜੇ ਵੀ ਜੀਉਂਦਾ ਹੈ?”

28ਉਹਨਾਂ ਨੇ ਉੱਤਰ ਦਿੱਤਾ, ਤੁਹਾਡਾ ਦਾਸ ਸਾਡਾ ਪਿਤਾ ਅਜੇ ਜੀਉਂਦਾ ਅਤੇ ਚੰਗਾ ਹੈ ਅਤੇ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.