ਉਤਪਤ 45

ਤਦ ਯੋਸੇਫ਼ ਆਪਣੇ ਸਾਰੇ ਸੇਵਕਾਂ ਦੇ ਅੱਗੇ ਆਪਣੇ ਆਪ ਨੂੰ ਕਾਬੂ ਨਾ ਕਰ ਸਕਿਆ ਅਤੇ ਉੱਚੀ ਆਵਾਜ਼ ਵਿੱਚ ਬੋਲਿਆ, “ਸਭਨਾਂ ਨੂੰ ਮੇਰੀ ਹਜ਼ੂਰੀ ਵਿੱਚੋਂ ਬਾਹਰ ਕੱਢ ਦਿਓ!” ਯੋਸੇਫ਼ ਦੇ ਨਾਲ ਕੋਈ ਨਹੀਂ ਸੀ ਜਦੋਂ ਉਸਨੇ ਆਪਣੇ ਬਾਰੇ ਆਪਣੇ ਭਰਾਵਾਂ ਨੂੰ ਦੱਸਿਆ।

Genesis 45:1 (UKJV) Then Joseph could not refrain himself before all them that stood by him; and he cried, Cause every man to go out from me. And there stood no man with him, while Joseph made himself known unto his brethren.

1ਤਦ ਯੋਸੇਫ਼ ਆਪਣੇ ਸਾਰੇ ਸੇਵਕਾਂ ਦੇ ਅੱਗੇ ਆਪਣੇ ਆਪ ਨੂੰ ਕਾਬੂ ਨਾ ਕਰ ਸਕਿਆ ਅਤੇ ਉੱਚੀ ਆਵਾਜ਼ ਵਿੱਚ ਬੋਲਿਆ, “ਸਭਨਾਂ ਨੂੰ ਮੇਰੀ ਹਜ਼ੂਰੀ ਵਿੱਚੋਂ ਬਾਹਰ ਕੱਢ ਦਿਓ!” ਯੋਸੇਫ਼ ਦੇ ਨਾਲ ਕੋਈ ਨਹੀਂ ਸੀ ਜਦੋਂ ਉਸਨੇ ਆਪਣੇ ਬਾਰੇ ਆਪਣੇ ਭਰਾਵਾਂ ਨੂੰ ਦੱਸਿਆ।

2ਅਤੇ ਉਹ ਇੰਨੀ ਉੱਚੀ ਰੋਇਆ ਕਿ ਮਿਸਰੀਆਂ ਨੇ ਉਹ ਦੀ ਆਵਾਜ਼ ਸੁਣੀ ਅਤੇ ਫ਼ਿਰਾਊਨ ਦੇ ਘਰਾਣੇ ਨੇ ਇਸ ਬਾਰੇ ਸੁਣਿਆ।

3ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਯੋਸੇਫ਼ ਹਾਂ! ਕੀ ਮੇਰਾ ਪਿਤਾ ਅਜੇ ਵੀ ਜਿਉਂਦਾ ਹੈ?” ਪਰ ਉਸਦੇ ਭਰਾ ਉਸਨੂੰ ਜਵਾਬ ਨਹੀਂ ਦੇ ਸਕੇ ਕਿਉਂਕਿ ਉਹ ਉਸ ਤੋਂ ਡਰੇ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.