ਉਤਪਤ 45

“ਤੁਸੀਂ ਖੁਦ ਦੇਖ ਸਕਦੇ ਹੋ, ਮੇਰੇ ਭਰਾ ਬਿਨਯਾਮੀਨ, ਕਿ ਸੱਚ-ਮੁੱਚ ਮੈਂ ਹੀ ਹਾਂ ਜੋ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ।

Genesis 45:12 (UKJV) And, behold, your eyes see, and the eyes of my brother Benjamin, that it is my mouth that speaks unto you.

10ਤੁਸੀਂ ਗੋਸ਼ੇਨ ਦੇ ਇਲਾਕੇ ਵਿੱਚ ਰਹੋਂਗੇ ਅਤੇ ਮੇਰੇ ਨੇੜੇ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।

11ਮੈਂ ਉੱਥੇ ਤੁਹਾਡੀ ਸੇਵਾ ਕਰਾਂਗਾ ਕਿਉਂ ਜੋ ਕਾਲ ਦੇ ਪੰਜ ਸਾਲ ਆਉਣੇ ਬਾਕੀ ਹਨ, ਨਹੀਂ ਤਾਂ ਤੁਸੀਂ ਅਤੇ ਤੁਹਾਡੇ ਘਰਾਣੇ ਅਤੇ ਤੇਰੇ ਸਾਰੇ ਲੋਕ ਬੇਸਹਾਰਾ ਹੋ ਜਾਣਗੇ।’

12“ਤੁਸੀਂ ਖੁਦ ਦੇਖ ਸਕਦੇ ਹੋ, ਮੇਰੇ ਭਰਾ ਬਿਨਯਾਮੀਨ, ਕਿ ਸੱਚ-ਮੁੱਚ ਮੈਂ ਹੀ ਹਾਂ ਜੋ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ।

13ਮੇਰੇ ਪਿਤਾ ਨੂੰ ਉਸ ਸਾਰੇ ਆਦਰ ਬਾਰੇ ਦੱਸੋ ਜੋ ਮੈਨੂੰ ਮਿਸਰ ਵਿੱਚ ਦਿੱਤਾ ਗਿਆ ਅਤੇ ਜੋ ਕੁਝ ਤੁਸੀਂ ਵੇਖਿਆ ਹੈ ਅਤੇ ਮੇਰੇ ਪਿਤਾ ਨੂੰ ਇੱਥੇ ਜਲਦੀ ਹੇਠਾਂ ਲਿਆਓ।”

14ਤਦ ਉਸ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਂਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.