14ਤਦ ਉਸ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਂਦਾ ਰਿਹਾ।
15ਅਤੇ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਹਨਾਂ ਲਈ ਰੋਇਆ। ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਸ ਨਾਲ ਗੱਲ ਕੀਤੀ।
16ਜਦੋਂ ਇਹ ਖ਼ਬਰ ਫ਼ਿਰਾਊਨ ਦੇ ਮਹਿਲ ਵਿੱਚ ਪਹੁੰਚੀ ਕਿ ਯੋਸੇਫ਼ ਦੇ ਭਰਾ ਆਏ ਹਨ ਤਾਂ ਫ਼ਿਰਾਊਨ ਅਤੇ ਉਸ ਦੇ ਸਾਰੇ ਅਧਿਕਾਰੀ ਪ੍ਰਸੰਨ ਹੋਏ।
17ਫ਼ਿਰਾਊਨ ਨੇ ਯੋਸੇਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ, ‘ਇੰਝ ਕਰੋ ਕਿ ਆਪਣੇ ਪਸ਼ੂਆਂ ਨੂੰ ਲੱਦ ਕੇ ਕਨਾਨ ਦੀ ਧਰਤੀ ਨੂੰ ਪਰਤ ਜਾਓ,
18ਅਤੇ ਆਪਣੇ ਪਿਤਾ ਅਤੇ ਆਪਣੇ ਪਰਿਵਾਰ ਨੂੰ ਮੇਰੇ ਕੋਲ ਵਾਪਸ ਲਿਆਓ। ਮੈਂ ਤੁਹਾਨੂੰ ਮਿਸਰ ਦੇਸ਼ ਦੇ ਸਭ ਤੋਂ ਵਧੀਆ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।’