ਉਤਪਤ 45

ਅਤੇ ਉਹ ਇੰਨੀ ਉੱਚੀ ਰੋਇਆ ਕਿ ਮਿਸਰੀਆਂ ਨੇ ਉਹ ਦੀ ਆਵਾਜ਼ ਸੁਣੀ ਅਤੇ ਫ਼ਿਰਾਊਨ ਦੇ ਘਰਾਣੇ ਨੇ ਇਸ ਬਾਰੇ ਸੁਣਿਆ।

Genesis 45:2 (UKJV) And he wept aloud: and the Egyptians and the house of Pharaoh heard.

1ਤਦ ਯੋਸੇਫ਼ ਆਪਣੇ ਸਾਰੇ ਸੇਵਕਾਂ ਦੇ ਅੱਗੇ ਆਪਣੇ ਆਪ ਨੂੰ ਕਾਬੂ ਨਾ ਕਰ ਸਕਿਆ ਅਤੇ ਉੱਚੀ ਆਵਾਜ਼ ਵਿੱਚ ਬੋਲਿਆ, “ਸਭਨਾਂ ਨੂੰ ਮੇਰੀ ਹਜ਼ੂਰੀ ਵਿੱਚੋਂ ਬਾਹਰ ਕੱਢ ਦਿਓ!” ਯੋਸੇਫ਼ ਦੇ ਨਾਲ ਕੋਈ ਨਹੀਂ ਸੀ ਜਦੋਂ ਉਸਨੇ ਆਪਣੇ ਬਾਰੇ ਆਪਣੇ ਭਰਾਵਾਂ ਨੂੰ ਦੱਸਿਆ।

2ਅਤੇ ਉਹ ਇੰਨੀ ਉੱਚੀ ਰੋਇਆ ਕਿ ਮਿਸਰੀਆਂ ਨੇ ਉਹ ਦੀ ਆਵਾਜ਼ ਸੁਣੀ ਅਤੇ ਫ਼ਿਰਾਊਨ ਦੇ ਘਰਾਣੇ ਨੇ ਇਸ ਬਾਰੇ ਸੁਣਿਆ।

3ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਯੋਸੇਫ਼ ਹਾਂ! ਕੀ ਮੇਰਾ ਪਿਤਾ ਅਜੇ ਵੀ ਜਿਉਂਦਾ ਹੈ?” ਪਰ ਉਸਦੇ ਭਰਾ ਉਸਨੂੰ ਜਵਾਬ ਨਹੀਂ ਦੇ ਸਕੇ ਕਿਉਂਕਿ ਉਹ ਉਸ ਤੋਂ ਡਰੇ ਹੋਏ ਸਨ।

4ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਜਦੋਂ ਉਹਨਾਂ ਨੇ ਅਜਿਹਾ ਕੀਤਾ, ਉਸਨੇ ਆਖਿਆ, “ਮੈਂ ਤੁਹਾਡਾ ਭਰਾ ਯੋਸੇਫ਼ ਹਾਂ, ਜਿਸਨੂੰ ਤੁਸੀਂ ਮਿਸਰ ਵਿੱਚ ਵੇਚ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.