ਉਤਪਤ 45

ਅਤੇ ਹੁਣ ਮੈਨੂੰ ਇੱਥੇ ਵੇਖ ਕੇ ਦੁਖੀ ਨਾ ਹੋਵੋ ਅਤੇ ਆਪਣੇ ਆਪ ਉੱਤੇ ਨਾਰਾਜ਼ ਨਾ ਹੋਵੋ ਕਿਉਂ ਜੋ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਹੈ।

Genesis 45:5 (UKJV) Now therefore be not grieved, nor angry with yourselves, that all of you sold me here: for God did send me before you to preserve life.

3ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਯੋਸੇਫ਼ ਹਾਂ! ਕੀ ਮੇਰਾ ਪਿਤਾ ਅਜੇ ਵੀ ਜਿਉਂਦਾ ਹੈ?” ਪਰ ਉਸਦੇ ਭਰਾ ਉਸਨੂੰ ਜਵਾਬ ਨਹੀਂ ਦੇ ਸਕੇ ਕਿਉਂਕਿ ਉਹ ਉਸ ਤੋਂ ਡਰੇ ਹੋਏ ਸਨ।

4ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਜਦੋਂ ਉਹਨਾਂ ਨੇ ਅਜਿਹਾ ਕੀਤਾ, ਉਸਨੇ ਆਖਿਆ, “ਮੈਂ ਤੁਹਾਡਾ ਭਰਾ ਯੋਸੇਫ਼ ਹਾਂ, ਜਿਸਨੂੰ ਤੁਸੀਂ ਮਿਸਰ ਵਿੱਚ ਵੇਚ ਦਿੱਤਾ ਸੀ।

5ਅਤੇ ਹੁਣ ਮੈਨੂੰ ਇੱਥੇ ਵੇਖ ਕੇ ਦੁਖੀ ਨਾ ਹੋਵੋ ਅਤੇ ਆਪਣੇ ਆਪ ਉੱਤੇ ਨਾਰਾਜ਼ ਨਾ ਹੋਵੋ ਕਿਉਂ ਜੋ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਹੈ।

6ਹੁਣ ਦੋ ਸਾਲਾਂ ਤੋਂ ਦੇਸ਼ ਵਿੱਚ ਕਾਲ ਪਿਆ ਹੈ ਅਤੇ ਅਗਲੇ ਪੰਜ ਸਾਲਾਂ ਤੱਕ ਹੱਲ ਵਾਹੁਣਾ ਅਤੇ ਵਾਢੀ ਨਹੀਂ ਹੋਵੇਗੀ।

7ਇਸ ਲਈ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.