6ਹੁਣ ਦੋ ਸਾਲਾਂ ਤੋਂ ਦੇਸ਼ ਵਿੱਚ ਕਾਲ ਪਿਆ ਹੈ ਅਤੇ ਅਗਲੇ ਪੰਜ ਸਾਲਾਂ ਤੱਕ ਹੱਲ ਵਾਹੁਣਾ ਅਤੇ ਵਾਢੀ ਨਹੀਂ ਹੋਵੇਗੀ।
7ਇਸ ਲਈ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।
8“ਇਸ ਲਈ ਸੱਚਮੁੱਚ ਮੈਨੂੰ ਇੱਥੇ ਤੁਹਾਡੇ ਦੁਆਰਾ ਨਹੀਂ, ਸਗੋਂ ਪਰਮੇਸ਼ਵਰ ਦੁਆਰਾ ਭੇਜਿਆ ਗਿਆ ਹੈ। ਉਸ ਨੇ ਮੈਨੂੰ ਫ਼ਿਰਾਊਨ ਦੇ ਪਿਤਾ ਦੀ ਪਦਵੀ ਦਿੱਤੀ ਹੈ, ਮੈਨੂੰ ਫ਼ਿਰਾਊਨ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਪ੍ਰਬੰਧਕ ਨਿਯੁਕਤ ਕੀਤਾ ਹੈ।
9ਹੁਣ ਜਲਦੀ ਮੇਰੇ ਪਿਤਾ ਕੋਲ ਵਾਪਸ ਜਾਓ ਅਤੇ ਉਸਨੂੰ ਆਖੋ, ‘ਤੇਰਾ ਪੁੱਤਰ ਯੋਸੇਫ਼ ਇਹ ਆਖਦਾ ਹੈ ਕਿ ਪਰਮੇਸ਼ਵਰ ਨੇ ਮੈਨੂੰ ਸਾਰੇ ਮਿਸਰ ਦਾ ਮਾਲਕ ਬਣਾਇਆ ਹੈ। ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।
10ਤੁਸੀਂ ਗੋਸ਼ੇਨ ਦੇ ਇਲਾਕੇ ਵਿੱਚ ਰਹੋਂਗੇ ਅਤੇ ਮੇਰੇ ਨੇੜੇ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।