ਉਤਪਤ 48

ਪਰ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਭਾਵੇਂ ਉਹ ਛੋਟਾ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ੇਹ ਦੇ ਸਿਰ ਉੱਤੇ ਰੱਖਿਆ। ਉਸਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਉਹ ਪਹਿਲੌਠਾ ਸੀ।

Genesis 48:14 (UKJV) And Israel stretched out his right hand, and laid it upon Ephraim's head, who was the younger, and his left hand upon Manasseh's head, guiding his hands wisely; for Manasseh was the firstborn.

12ਤਦ ਯੋਸੇਫ਼ ਨੇ ਉਹਨਾਂ ਨੂੰ ਇਸਰਾਏਲ ਦੇ ਗੋਡਿਆਂ ਤੋਂ ਲਾਹ ਦਿੱਤਾ ਅਤੇ ਆਪਣਾ ਮੂੰਹ ਜ਼ਮੀਨ ਤੱਕ ਝੁਕਾਇਆ।

13ਅਤੇ ਯੋਸੇਫ਼ ਨੇ ਉਹਨਾਂ ਦੋਹਾਂ ਨੂੰ ਅਰਥਾਤ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਇਸਰਾਏਲ ਦੇ ਖੱਬੇ ਹੱਥ ਵੱਲ ਅਤੇ ਮਨੱਸ਼ੇਹ ਨੂੰ ਆਪਣੇ ਖੱਬੇ ਪਾਸੇ ਇਸਰਾਏਲ ਦੇ ਸੱਜੇ ਹੱਥ ਵੱਲ ਲਿਆ ਅਤੇ ਉਹਨਾਂ ਨੂੰ ਉਸਦੇ ਨੇੜੇ ਕੀਤਾ।

14ਪਰ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਭਾਵੇਂ ਉਹ ਛੋਟਾ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ੇਹ ਦੇ ਸਿਰ ਉੱਤੇ ਰੱਖਿਆ। ਉਸਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਉਹ ਪਹਿਲੌਠਾ ਸੀ।

15ਤਦ ਉਸ ਨੇ ਯੋਸੇਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, ਉਹ ਪਰਮੇਸ਼ਵਰ ਜਿਸ ਦੇ ਅੱਗੇ ਮੇਰੇ ਪਿਉ-ਦਾਦਿਆਂ ਅਬਰਾਹਾਮ ਅਤੇ ਇਸਹਾਕ ਵਫ਼ਾਦਾਰੀ ਨਾਲ ਚੱਲੇ, ਉਹ ਪਰਮੇਸ਼ਵਰ ਜੋ ਅੱਜ ਤੱਕ ਮੇਰੀ ਸਾਰੀ ਉਮਰ ਮੇਰਾ ਚਰਵਾਹਾ ਰਿਹਾ ਹੈ।

16ਉਹ ਦੂਤ ਜਿਸ ਨੇ ਮੈਨੂੰ ਸਾਰੇ ਦੁੱਖਾਂ ਤੋਂ ਬਚਾਇਆ ਹੈ ਉਹ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਉਹ ਮੇਰੇ ਨਾਮ ਅਤੇ ਮੇਰੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦੇ ਨਾਵਾਂ ਨਾਲ ਬੁਲਾਏ ਜਾਣ, ਅਤੇ ਧਰਤੀ ਉੱਤੇ ਉਹ ਬਹੁਤ ਵੱਧਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.