14ਪਰ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਭਾਵੇਂ ਉਹ ਛੋਟਾ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ੇਹ ਦੇ ਸਿਰ ਉੱਤੇ ਰੱਖਿਆ। ਉਸਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਉਹ ਪਹਿਲੌਠਾ ਸੀ।
15ਤਦ ਉਸ ਨੇ ਯੋਸੇਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, ਉਹ ਪਰਮੇਸ਼ਵਰ ਜਿਸ ਦੇ ਅੱਗੇ ਮੇਰੇ ਪਿਉ-ਦਾਦਿਆਂ ਅਬਰਾਹਾਮ ਅਤੇ ਇਸਹਾਕ ਵਫ਼ਾਦਾਰੀ ਨਾਲ ਚੱਲੇ, ਉਹ ਪਰਮੇਸ਼ਵਰ ਜੋ ਅੱਜ ਤੱਕ ਮੇਰੀ ਸਾਰੀ ਉਮਰ ਮੇਰਾ ਚਰਵਾਹਾ ਰਿਹਾ ਹੈ।
16ਉਹ ਦੂਤ ਜਿਸ ਨੇ ਮੈਨੂੰ ਸਾਰੇ ਦੁੱਖਾਂ ਤੋਂ ਬਚਾਇਆ ਹੈ ਉਹ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਉਹ ਮੇਰੇ ਨਾਮ ਅਤੇ ਮੇਰੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦੇ ਨਾਵਾਂ ਨਾਲ ਬੁਲਾਏ ਜਾਣ, ਅਤੇ ਧਰਤੀ ਉੱਤੇ ਉਹ ਬਹੁਤ ਵੱਧਣ।
17ਜਦੋਂ ਯੋਸੇਫ਼ ਨੇ ਆਪਣੇ ਪਿਤਾ ਨੂੰ ਇਫ਼ਰਾਈਮ ਦੇ ਸਿਰ ਉੱਤੇ ਸੱਜਾ ਹੱਥ ਰੱਖਦਿਆਂ ਵੇਖਿਆ ਤਾਂ ਉਸਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ। ਇਸ ਲਈ ਉਸਨੇ ਆਪਣੇ ਪਿਤਾ ਦਾ ਹੱਥ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹੱਥ ਹਟਾ ਕੇ ਮਨੱਸ਼ੇਹ ਦੇ ਸਿਰ ਉੱਤੇ ਰੱਖ ਦੇਵੇ।
18ਯੋਸੇਫ਼ ਨੇ ਉਹ ਨੂੰ ਆਖਿਆ, “ਨਹੀਂ ਮੇਰੇ ਪਿਤਾ ਜੀ ਇਹ ਜੇਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।”