17ਜਦੋਂ ਯੋਸੇਫ਼ ਨੇ ਆਪਣੇ ਪਿਤਾ ਨੂੰ ਇਫ਼ਰਾਈਮ ਦੇ ਸਿਰ ਉੱਤੇ ਸੱਜਾ ਹੱਥ ਰੱਖਦਿਆਂ ਵੇਖਿਆ ਤਾਂ ਉਸਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ। ਇਸ ਲਈ ਉਸਨੇ ਆਪਣੇ ਪਿਤਾ ਦਾ ਹੱਥ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹੱਥ ਹਟਾ ਕੇ ਮਨੱਸ਼ੇਹ ਦੇ ਸਿਰ ਉੱਤੇ ਰੱਖ ਦੇਵੇ।
18ਯੋਸੇਫ਼ ਨੇ ਉਹ ਨੂੰ ਆਖਿਆ, “ਨਹੀਂ ਮੇਰੇ ਪਿਤਾ ਜੀ ਇਹ ਜੇਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।”
19ਪਰ ਉਸ ਦੇ ਪਿਤਾ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ, “ਮੇਰੇ ਪੁੱਤਰ, ਮੈਂ ਜਾਣਦਾ ਹਾਂ। ਇਸ ਤੋਂ ਇੱਕ ਕੌਮ ਹੋਵੇਗੀ, ਅਤੇ ਉਹ ਵੀ ਮਹਾਨ ਬਣ ਜਾਵੇਗਾ। ਫਿਰ ਵੀ, ਇਸਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ, ਅਤੇ ਉਸਦੀ ਸੰਤਾਨ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।”
20ਉਸ ਦਿਨ ਉਸ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਆਖਿਆ, “ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ: ‘ਪਰਮੇਸ਼ਵਰ ਤੁਹਾਨੂੰ ਇਫ਼ਰਾਈਮ ਅਤੇ ਮਨੱਸ਼ੇਹ ਵਰਗਾ ਬਣਾਵੇ।’ ” ਇਸ ਲਈ ਉਸ ਨੇ ਇਫ਼ਰਾਈਮ ਨੂੰ ਮਨੱਸ਼ੇਹ ਤੋਂ ਅੱਗੇ ਰੱਖਿਆ।
21ਤਦ ਇਸਰਾਏਲ ਨੇ ਯੋਸੇਫ਼ ਨੂੰ ਆਖਿਆ, “ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ਵਰ ਤੁਹਾਡੇ ਅੰਗ-ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਦੇ ਦੇਸ਼ ਵਿੱਚ ਵਾਪਸ ਲੈ ਆਵੇਗਾ।