4ਅਤੇ ਮੈਨੂੰ ਆਖਿਆ, ‘ਮੈਂ ਤੈਨੂੰ ਫਲਦਾਰ ਬਣਾਵਾਂਗਾ ਅਤੇ ਤੇਰੀ ਗਿਣਤੀ ਵਧਾਵਾਂਗਾ। ਮੈਂ ਤੁਹਾਨੂੰ ਲੋਕਾਂ ਦਾ ਇੱਕ ਸਮੂਹ ਬਣਾ ਦਿਆਂਗਾ, ਅਤੇ ਮੈਂ ਇਹ ਧਰਤੀ ਤੇਰੇ ਤੋਂ ਬਾਅਦ ਤੇਰੇ ਉੱਤਰਾਧਿਕਾਰੀਆਂ ਨੂੰ ਸਦੀਪਕ ਅਧਿਕਾਰ ਵਜੋਂ ਦਿਆਂਗਾ।’
5“ਹੁਣ, ਤੇਰੇ ਦੋ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾ ਪੈਦਾ ਹੋਏ ਹਨ। ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ੇਹ ਮੇਰੇ ਹੀ ਪੁੱਤਰ ਹਨ।
6ਹੁਣ ਉਨ੍ਹਾਂ ਤੋਂ ਬਾਅਦ ਜੋ ਵੀ ਬੱਚੇ ਪੈਦਾ ਹੋਣਗੇ ਉਹ ਤੇਰੇ ਹੀ ਹੋਣਗੇ। ਉਹਨਾਂ ਨੂੰ ਵਿਰਾਸਤ ਵਿੱਚ ਮਿਲੇ ਇਲਾਕੇ ਵਿੱਚ ਉਹਨਾਂ ਦੇ ਭਰਾਵਾਂ ਦੇ ਨਾਂ ਨਾਲ ਗਿਣਿਆ ਜਾਵੇਗਾ।
7ਜਦੋਂ ਮੈਂ ਪਦਨ ਤੋਂ ਆ ਰਿਹਾ ਸੀ ਅਤੇ ਅਫ਼ਰਾਥ ਨੂੰ ਪਹੁੰਚਣ ਵਾਲਾ ਸੀ, ਤਾਂ ਰਾਖ਼ੇਲ ਦੀ ਮੌਤ ਦਾ ਸੋਗ ਮੇਰੇ ਉੱਤੇ ਆ ਪਿਆ। ਮੈਂ ਉਸਨੂੰ ਇਫ਼ਰਾਥ ਦੇ ਰਸਤੇ ਵਿੱਚ ਬੈਤਲਹਮ ਵਿੱਚ ਦਫ਼ਨਾਇਆ।”
8ਜਦੋਂ ਇਸਰਾਏਲ ਨੇ ਯੋਸੇਫ਼ ਦੇ ਪੁੱਤਰਾਂ ਨੂੰ ਵੇਖਿਆ ਤਾਂ ਉਸ ਨੇ ਪੁੱਛਿਆ, “ਇਹ ਕੌਣ ਹਨ?”