6ਹੁਣ ਉਨ੍ਹਾਂ ਤੋਂ ਬਾਅਦ ਜੋ ਵੀ ਬੱਚੇ ਪੈਦਾ ਹੋਣਗੇ ਉਹ ਤੇਰੇ ਹੀ ਹੋਣਗੇ। ਉਹਨਾਂ ਨੂੰ ਵਿਰਾਸਤ ਵਿੱਚ ਮਿਲੇ ਇਲਾਕੇ ਵਿੱਚ ਉਹਨਾਂ ਦੇ ਭਰਾਵਾਂ ਦੇ ਨਾਂ ਨਾਲ ਗਿਣਿਆ ਜਾਵੇਗਾ।
7ਜਦੋਂ ਮੈਂ ਪਦਨ ਤੋਂ ਆ ਰਿਹਾ ਸੀ ਅਤੇ ਅਫ਼ਰਾਥ ਨੂੰ ਪਹੁੰਚਣ ਵਾਲਾ ਸੀ, ਤਾਂ ਰਾਖ਼ੇਲ ਦੀ ਮੌਤ ਦਾ ਸੋਗ ਮੇਰੇ ਉੱਤੇ ਆ ਪਿਆ। ਮੈਂ ਉਸਨੂੰ ਇਫ਼ਰਾਥ ਦੇ ਰਸਤੇ ਵਿੱਚ ਬੈਤਲਹਮ ਵਿੱਚ ਦਫ਼ਨਾਇਆ।”
8ਜਦੋਂ ਇਸਰਾਏਲ ਨੇ ਯੋਸੇਫ਼ ਦੇ ਪੁੱਤਰਾਂ ਨੂੰ ਵੇਖਿਆ ਤਾਂ ਉਸ ਨੇ ਪੁੱਛਿਆ, “ਇਹ ਕੌਣ ਹਨ?”
9ਯੋਸੇਫ਼ ਨੇ ਆਪਣੇ ਪਿਤਾ ਨੂੰ ਕਿਹਾ, “ਇਹ ਉਹ ਪੁੱਤਰ ਹਨ ਜੋ ਪਰਮੇਸ਼ਵਰ ਨੇ ਮੈਨੂੰ ਇੱਥੇ ਦਿੱਤੇ ਹਨ।” ਤਦ ਇਸਰਾਏਲ ਨੇ ਆਖਿਆ, “ਉਹਨਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਹਨਾਂ ਨੂੰ ਬਰਕਤ ਦੇਵਾਂ।”
10ਹੁਣ ਇਸਰਾਏਲ ਦੀਆਂ ਅੱਖਾਂ ਬੁੱਢੇ ਹੋਣ ਦੇ ਕਾਰਨ ਕਮਜ਼ੋਰ ਹੋ ਗਈਆਂ ਸਨ ਅਤੇ ਉਹ ਮੁਸ਼ਕਿਲ ਨਾਲ ਵੇਖ ਸਕਦਾ ਸੀ। ਇਸ ਲਈ ਯੋਸੇਫ਼ ਆਪਣੇ ਪੁੱਤਰਾਂ ਨੂੰ ਉਸਦੇ ਨੇੜੇ ਲਿਆਇਆ ਅਤੇ ਉਸਦੇ ਪਿਤਾ ਨੇ ਉਹਨਾਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਗਲੇ ਲਗਾਇਆ।