ਉਤਪਤ 49

ਯੋਸੇਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਜੋ ਸੋਤੇ ਕੋਲ ਲੱਗੀ ਹੋਈ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆ ਟਾਹਣੀਆਂ ਕੰਧ ਉੱਤੇ ਚੜ੍ਹ ਜਾਂਦੀਆਂ ਹਨ।

Genesis 49:22 (UKJV) Joseph is a fruitful bough, even a fruitful bough by a well; whose branches run over the wall:

20“ਆਸ਼ੇਰ ਦਾ ਭੋਜਨ ਉੱਤਮ ਹੋਵੇਗਾ; ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।

21“ਨਫ਼ਤਾਲੀ ਇੱਕ ਸੁਤੰਤਰ ਹਿਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।

22ਯੋਸੇਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਜੋ ਸੋਤੇ ਕੋਲ ਲੱਗੀ ਹੋਈ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆ ਟਾਹਣੀਆਂ ਕੰਧ ਉੱਤੇ ਚੜ੍ਹ ਜਾਂਦੀਆਂ ਹਨ।

23ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।

24ਪਰ ਉਹ ਦਾ ਧਣੁੱਖ ਤਕੜਾ ਰਿਹਾ, ਉਹ ਦੀਆਂ ਬਾਹਾਂ ਤਕੜੀਆਂ ਰਹੀਆਂ, ਇਹ ਯਾਕੋਬ ਦੇ ਸਰਵਸ਼ਕਤੀਮਾਨ ਦੇ ਹੱਥ ਦੇ ਕਾਰਨ ਸੀ, ਜੋ ਇਸਰਾਏਲ ਦਾ ਅਯਾਲੀ ਅਤੇ ਚੱਟਾਨ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.