ਉਤਪਤ 49

ਤੁਹਾਡੇ ਪਿਤਾ ਦੀਆਂ ਬਰਕਤਾਂ ਤੁਹਾਡੇ ਪਿਉ ਦਾਦਿਆਂ ਦੀਆਂ ਬਰਕਤਾਂ ਨਾਲੋਂ, ਪੁਰਾਣੇ ਪਹਾੜਾਂ ਦੀਆਂ ਬਰਕਤਾਂ ਨਾਲੋਂ ਵੱਧ ਹਨ। ਇਹ ਸਭ ਯੋਸੇਫ਼ ਦੇ ਸਿਰ ਉੱਤੇ, ਉਸ ਦੇ ਭਰਾਵਾਂ ਵਿੱਚ ਰਾਜਕੁਮਾਰ ਦੇ ਮੱਥੇ ਉੱਤੇ ਰਹਿਣ ਦਿਓ।

Genesis 49:26 (UKJV) The blessings of your father have prevailed above the blessings of my conceivers unto the utmost bound of the everlasting hills: they shall be on the head of Joseph, and on the crown of the head of him that was separate from his brethren.

24ਪਰ ਉਹ ਦਾ ਧਣੁੱਖ ਤਕੜਾ ਰਿਹਾ, ਉਹ ਦੀਆਂ ਬਾਹਾਂ ਤਕੜੀਆਂ ਰਹੀਆਂ, ਇਹ ਯਾਕੋਬ ਦੇ ਸਰਵਸ਼ਕਤੀਮਾਨ ਦੇ ਹੱਥ ਦੇ ਕਾਰਨ ਸੀ, ਜੋ ਇਸਰਾਏਲ ਦਾ ਅਯਾਲੀ ਅਤੇ ਚੱਟਾਨ ਹੈ,

25ਤੇਰੇ ਪਿਤਾ ਦੇ ਪਰਮੇਸ਼ਵਰ ਜੋ ਤੇਰੀ ਮਦਦ ਕਰਦਾ ਹੈ, ਸਰਵਸ਼ਕਤੀਮਾਨ ਦੇ ਕਾਰਨ ਜੋ ਤੈਨੂੰ ਬਰਕਤਾਂ ਦਿੰਦਾ ਹੈ, ਉਹ ਤੁਹਾਨੂੰ ਉੱਪਰ ਅਕਾਸ਼ ਦੀਆਂ ਬਰਕਤਾਂ ਨਾਲ, ਹੇਠਾਂ ਡੂੰਘੇ ਚਸ਼ਮੇ ਦੀਆਂ ਬਰਕਤਾਂ, ਛਾਤੀ ਅਤੇ ਗਰਭ ਦੀਆਂ ਬਰਕਤਾਂ ਨਾਲ ਅਸੀਸ ਦੇਵੇ।

26ਤੁਹਾਡੇ ਪਿਤਾ ਦੀਆਂ ਬਰਕਤਾਂ ਤੁਹਾਡੇ ਪਿਉ ਦਾਦਿਆਂ ਦੀਆਂ ਬਰਕਤਾਂ ਨਾਲੋਂ, ਪੁਰਾਣੇ ਪਹਾੜਾਂ ਦੀਆਂ ਬਰਕਤਾਂ ਨਾਲੋਂ ਵੱਧ ਹਨ। ਇਹ ਸਭ ਯੋਸੇਫ਼ ਦੇ ਸਿਰ ਉੱਤੇ, ਉਸ ਦੇ ਭਰਾਵਾਂ ਵਿੱਚ ਰਾਜਕੁਮਾਰ ਦੇ ਮੱਥੇ ਉੱਤੇ ਰਹਿਣ ਦਿਓ।

27“ਬਿਨਯਾਮੀਨ ਇੱਕ ਪਾੜਨ ਵਾਲਾ ਬਘਿਆੜ ਹੈ; ਸਵੇਰ ਨੂੰ ਉਹ ਸ਼ਿਕਾਰ ਨੂੰ ਖਾ ਜਾਂਦਾ ਹੈ, ਸ਼ਾਮ ਨੂੰ ਉਹ ਲੁੱਟ ਨੂੰ ਵੰਡਦਾ ਹੈ।”

28ਇਹ ਸਾਰੇ ਇਸਰਾਏਲ ਦੇ ਬਾਰਾਂ ਗੋਤ ਹਨ ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਇਹ ਗੱਲ ਆਖੀ ਸੀ ਜਦੋਂ ਉਸਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਹਰ ਇੱਕ ਨੂੰ ਉਸ ਦੇ ਲਈ ਢੁਕਵੀਂ ਬਰਕਤ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.