ਉਤਪਤ 49

ਇਹ ਸਾਰੇ ਇਸਰਾਏਲ ਦੇ ਬਾਰਾਂ ਗੋਤ ਹਨ ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਇਹ ਗੱਲ ਆਖੀ ਸੀ ਜਦੋਂ ਉਸਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਹਰ ਇੱਕ ਨੂੰ ਉਸ ਦੇ ਲਈ ਢੁਕਵੀਂ ਬਰਕਤ ਦਿੱਤੀ।

Genesis 49:28 (UKJV) All these are the twelve tribes of Israel: and this is it that their father spoke unto them, and blessed them; every one according to his blessing he blessed them.

26ਤੁਹਾਡੇ ਪਿਤਾ ਦੀਆਂ ਬਰਕਤਾਂ ਤੁਹਾਡੇ ਪਿਉ ਦਾਦਿਆਂ ਦੀਆਂ ਬਰਕਤਾਂ ਨਾਲੋਂ, ਪੁਰਾਣੇ ਪਹਾੜਾਂ ਦੀਆਂ ਬਰਕਤਾਂ ਨਾਲੋਂ ਵੱਧ ਹਨ। ਇਹ ਸਭ ਯੋਸੇਫ਼ ਦੇ ਸਿਰ ਉੱਤੇ, ਉਸ ਦੇ ਭਰਾਵਾਂ ਵਿੱਚ ਰਾਜਕੁਮਾਰ ਦੇ ਮੱਥੇ ਉੱਤੇ ਰਹਿਣ ਦਿਓ।

27“ਬਿਨਯਾਮੀਨ ਇੱਕ ਪਾੜਨ ਵਾਲਾ ਬਘਿਆੜ ਹੈ; ਸਵੇਰ ਨੂੰ ਉਹ ਸ਼ਿਕਾਰ ਨੂੰ ਖਾ ਜਾਂਦਾ ਹੈ, ਸ਼ਾਮ ਨੂੰ ਉਹ ਲੁੱਟ ਨੂੰ ਵੰਡਦਾ ਹੈ।”

28ਇਹ ਸਾਰੇ ਇਸਰਾਏਲ ਦੇ ਬਾਰਾਂ ਗੋਤ ਹਨ ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਇਹ ਗੱਲ ਆਖੀ ਸੀ ਜਦੋਂ ਉਸਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਹਰ ਇੱਕ ਨੂੰ ਉਸ ਦੇ ਲਈ ਢੁਕਵੀਂ ਬਰਕਤ ਦਿੱਤੀ।

29ਤਦ ਉਸ ਨੇ ਉਹਨਾਂ ਨੂੰ ਇਹ ਹਿਦਾਇਤਾਂ ਦਿੱਤੀਆਂ: “ਮੈਂ ਆਪਣੇ ਲੋਕਾਂ ਵਿੱਚ ਮਿਲਣ ਵਾਲਾ ਹਾਂ। ਮੈਨੂੰ ਮੇਰੇ ਪਿਉ-ਦਾਦਿਆਂ ਦੇ ਨਾਲ ਇਫਰੋਨ ਹਿੱਤੀ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਓ,

30ਕਨਾਨ ਵਿੱਚ ਮਮਰੇ ਦੇ ਨੇੜੇ ਮਕਪੇਲਾਹ ਦੇ ਖੇਤ ਦੀ ਗੁਫ਼ਾ ਵਿੱਚ, ਜਿਸ ਨੂੰ ਅਬਰਾਹਾਮ ਨੇ ਇਫਰੋਨ ਹਿੱਤੀ ਤੋਂ ਦਫ਼ਨਾਉਣ ਲਈ ਖੇਤ ਦੇ ਨਾਲ ਖਰੀਦਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.