ਉਤਪਤ 49

ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਉਹਨਾਂ ਦਾ ਕਹਿਰ, ਇੰਨਾ ਜ਼ਾਲਮ ਸੀ! ਮੈਂ ਉਹਨਾਂ ਨੂੰ ਯਾਕੋਬ ਵਿੱਚ ਖਿਲਾਰ ਦਿਆਂਗਾ ਅਤੇ ਇਸਰਾਏਲ ਵਿੱਚ ਖਿਲਾਰ ਦਿਆਂਗਾ।

Genesis 49:7 (UKJV) Cursed be their anger, for it was fierce; and their wrath, for it was cruel: I will divide them in Jacob, and scatter them in Israel.

5“ਸ਼ਿਮਓਨ ਅਤੇ ਲੇਵੀ ਭਰਾ ਹਨ, ਉਹਨਾਂ ਦੀਆਂ ਤਲਵਾਰਾਂ ਜ਼ੁਲਮ ਦੇ ਹਥਿਆਰ ਹਨ।

6ਮੈਨੂੰ ਉਹਨਾਂ ਦੀ ਸਭਾ ਵਿੱਚ ਨਾ ਜਾਣ ਦਿਓ, ਮੈਨੂੰ ਉਹਨਾਂ ਦੀ ਸਭਾ ਵਿੱਚ ਸ਼ਾਮਲ ਨਾ ਹੋਣ ਦਿਓ, ਕਿਉਂ ਜੋ ਉਹਨਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਮਾਰਿਆ ਹੈ ਅਤੇ ਆਪਣੀ ਮਰਜ਼ੀ ਅਨੁਸਾਰ ਬਲਦਾਂ ਨੂੰ ਵੱਢ ਸੁੱਟਿਆ ਹੈ।

7ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਉਹਨਾਂ ਦਾ ਕਹਿਰ, ਇੰਨਾ ਜ਼ਾਲਮ ਸੀ! ਮੈਂ ਉਹਨਾਂ ਨੂੰ ਯਾਕੋਬ ਵਿੱਚ ਖਿਲਾਰ ਦਿਆਂਗਾ ਅਤੇ ਇਸਰਾਏਲ ਵਿੱਚ ਖਿਲਾਰ ਦਿਆਂਗਾ।

8“ਹੇ ਯਹੂਦਾਹ, ਤੇਰੇ ਭਰਾ ਤੇਰੀ ਉਸਤਤ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਗਰਦਨ ਉੱਤੇ ਹੋਵੇਗਾ; ਤੇਰੇ ਪਿਉ ਦੇ ਪੁੱਤਰ ਤੈਨੂੰ ਮੱਥਾ ਟੇਕਣਗੇ।

9ਹੇ ਯਹੂਦਾਹ, ਤੂੰ ਸ਼ੇਰ ਦਾ ਬੱਚਾ ਹੈ, ਮੇਰੇ ਪੁੱਤਰ, ਤੂੰ ਸ਼ਿਕਾਰ ਮਾਰ ਕੇ ਆਇਆ ਹੈ। ਸ਼ੇਰ ਵਾਂਗੂੰ ਝੁਕ ਕੇ ਲੇਟਦਾ ਹੈ, ਸ਼ੇਰਨੀ ਵਾਂਗ, ਕੌਣ ਉਸ ਨੂੰ ਜਗਾਉਣ ਦੀ ਹਿੰਮਤ ਕਰਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.