7ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਉਹਨਾਂ ਦਾ ਕਹਿਰ, ਇੰਨਾ ਜ਼ਾਲਮ ਸੀ! ਮੈਂ ਉਹਨਾਂ ਨੂੰ ਯਾਕੋਬ ਵਿੱਚ ਖਿਲਾਰ ਦਿਆਂਗਾ ਅਤੇ ਇਸਰਾਏਲ ਵਿੱਚ ਖਿਲਾਰ ਦਿਆਂਗਾ।
8“ਹੇ ਯਹੂਦਾਹ, ਤੇਰੇ ਭਰਾ ਤੇਰੀ ਉਸਤਤ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਗਰਦਨ ਉੱਤੇ ਹੋਵੇਗਾ; ਤੇਰੇ ਪਿਉ ਦੇ ਪੁੱਤਰ ਤੈਨੂੰ ਮੱਥਾ ਟੇਕਣਗੇ।
9ਹੇ ਯਹੂਦਾਹ, ਤੂੰ ਸ਼ੇਰ ਦਾ ਬੱਚਾ ਹੈ, ਮੇਰੇ ਪੁੱਤਰ, ਤੂੰ ਸ਼ਿਕਾਰ ਮਾਰ ਕੇ ਆਇਆ ਹੈ। ਸ਼ੇਰ ਵਾਂਗੂੰ ਝੁਕ ਕੇ ਲੇਟਦਾ ਹੈ, ਸ਼ੇਰਨੀ ਵਾਂਗ, ਕੌਣ ਉਸ ਨੂੰ ਜਗਾਉਣ ਦੀ ਹਿੰਮਤ ਕਰਦਾ ਹੈ?
10ਯਹੂਦਾਹ ਤੋਂ ਰਾਜਦੰਡ ਨਾ ਹਟੇਗਾ, ਨਾ ਹਾਕਮ ਦੀ ਲਾਠੀ ਉਸ ਦੇ ਪੈਰਾਂ ਦੇ ਵਿਚਕਾਰੋਂ, ਜਦ ਤੱਕ ਉਹ ਜਿਹ ਦੇ ਕੋਲ ਨਾ ਆਵੇ ਅਤੇ ਕੌਮਾਂ ਦੀ ਆਗਿਆਕਾਰੀ ਉਹ ਦੀ ਹੋਵੇਗੀ।
11ਉਹ ਆਪਣੇ ਖੋਤੇ ਨੂੰ ਅੰਗੂਰੀ ਵੇਲ ਨਾਲ, ਆਪਣੀ ਗਧੀ ਦੇ ਬੱਚੇ ਨੂੰ ਸਭ ਤੋਂ ਵੱਧੀਆ ਦਾਖ ਦੇ ਬੂਟੇ ਨਾਲ ਬੰਨ੍ਹੇਗਾ। ਉਹ ਆਪਣੇ ਬਸਤਰ ਮੈਅ ਵਿੱਚ ਧੋਵੇਗਾ, ਅੰਗੂਰਾਂ ਦੇ ਲਹੂ ਵਿੱਚ ਆਪਣੇ ਬਸਤਰ ਧੋਵੇਗਾ।