9ਜਦੋਂ ਅਨੋਸ਼ 90 ਸਾਲਾਂ ਦਾ ਹੋਇਆ ਤਾਂ ਉਹ ਕੇਨਾਨ ਦਾ ਪਿਤਾ ਬਣਿਆ।
10ਕੇਨਾਨ ਦਾ ਪਿਤਾ ਬਣਨ ਤੋਂ ਬਾਅਦ ਅਨੋਸ਼ 815 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
11ਕੁੱਲ ਮਿਲਾ ਕੇ ਅਨੋਸ਼ 905 ਸਾਲ ਜੀਉਂਦਾ ਰਿਹਾ ਅਤੇ ਫਿਰ ਉਹ ਮਰ ਗਿਆ।
12ਜਦੋਂ ਕੇਨਾਨ 70 ਸਾਲਾਂ ਦਾ ਹੋਇਆ ਤਾਂ ਉਹ ਮਹਲਲੇਲ ਦਾ ਪਿਤਾ ਬਣਿਆ।
13ਮਹਲਲੇਲ ਦਾ ਪਿਤਾ ਬਣਨ ਤੋਂ ਬਾਅਦ ਕੇਨਾਨ 840 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਧੀਆਂ ਜੰਮੇ।