ਉਤਪਤ 50

ਅਤੇ ਇਫ਼ਰਾਈਮ ਦੇ ਬੱਚਿਆਂ ਦੀ ਤੀਜੀ ਪੀੜ੍ਹੀ ਨੂੰ ਵੇਖਿਆ। ਮਨੱਸ਼ੇਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੋਸੇਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।

Genesis 50:23 (UKJV) And Joseph saw Ephraim's children of the third generation: the children also of Machir the son of Manasseh were brought up upon Joseph's knees.

21ਇਸ ਲਈ ਤੁਸੀਂ ਨਾ ਡਰੋ। ਮੈਂ ਤੁਹਾਡਾ ਅਤੇ ਤੁਹਾਡੇ ਬੱਚਿਆਂ ਦਾ ਪ੍ਰਬੰਧ ਕਰਾਂਗਾ।” ਅਤੇ ਉਸ ਨੇ ਉਹਨਾਂ ਨੂੰ ਤਸੱਲੀ ਦਿੱਤੀ ਅਤੇ ਉਹਨਾਂ ਨਾਲ ਪਿਆਰ ਨਾਲ ਗੱਲ ਕੀਤੀ।

22ਯੋਸੇਫ਼ ਆਪਣੇ ਪਿਤਾ ਦੇ ਸਾਰੇ ਪਰਿਵਾਰ ਸਮੇਤ ਮਿਸਰ ਵਿੱਚ ਰਿਹਾ। ਉਹ ਇੱਕ ਸੌ ਦਸ ਸਾਲ ਜੀਉਂਦਾ ਰਿਹਾ

23ਅਤੇ ਇਫ਼ਰਾਈਮ ਦੇ ਬੱਚਿਆਂ ਦੀ ਤੀਜੀ ਪੀੜ੍ਹੀ ਨੂੰ ਵੇਖਿਆ। ਮਨੱਸ਼ੇਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੋਸੇਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।

24ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਮਰਨ ਵਾਲਾ ਹਾਂ। ਪਰ ਪਰਮੇਸ਼ਵਰ ਤੁਹਾਡੀ ਮਦਦ ਲਈ ਜ਼ਰੂਰ ਆਵੇਗਾ ਅਤੇ ਤੁਹਾਨੂੰ ਇਸ ਧਰਤੀ ਤੋਂ ਉਸ ਧਰਤੀ ਉੱਤੇ ਲੈ ਜਾਵੇਗਾ ਜਿਸਦੀ ਉਸਨੇ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾਧੀ ਸੀ।”

25ਅਤੇ ਯੋਸੇਫ਼ ਨੇ ਇਸਰਾਏਲੀਆਂ ਨੂੰ ਸਹੁੰ ਚੁਕਾਈ ਅਤੇ ਆਖਿਆ, “ਪਰਮੇਸ਼ਵਰ ਜ਼ਰੂਰ ਤੁਹਾਡੇ ਕੋਲ ਆਵੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.