22ਯੋਸੇਫ਼ ਆਪਣੇ ਪਿਤਾ ਦੇ ਸਾਰੇ ਪਰਿਵਾਰ ਸਮੇਤ ਮਿਸਰ ਵਿੱਚ ਰਿਹਾ। ਉਹ ਇੱਕ ਸੌ ਦਸ ਸਾਲ ਜੀਉਂਦਾ ਰਿਹਾ
23ਅਤੇ ਇਫ਼ਰਾਈਮ ਦੇ ਬੱਚਿਆਂ ਦੀ ਤੀਜੀ ਪੀੜ੍ਹੀ ਨੂੰ ਵੇਖਿਆ। ਮਨੱਸ਼ੇਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੋਸੇਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।
24ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਮਰਨ ਵਾਲਾ ਹਾਂ। ਪਰ ਪਰਮੇਸ਼ਵਰ ਤੁਹਾਡੀ ਮਦਦ ਲਈ ਜ਼ਰੂਰ ਆਵੇਗਾ ਅਤੇ ਤੁਹਾਨੂੰ ਇਸ ਧਰਤੀ ਤੋਂ ਉਸ ਧਰਤੀ ਉੱਤੇ ਲੈ ਜਾਵੇਗਾ ਜਿਸਦੀ ਉਸਨੇ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾਧੀ ਸੀ।”
25ਅਤੇ ਯੋਸੇਫ਼ ਨੇ ਇਸਰਾਏਲੀਆਂ ਨੂੰ ਸਹੁੰ ਚੁਕਾਈ ਅਤੇ ਆਖਿਆ, “ਪਰਮੇਸ਼ਵਰ ਜ਼ਰੂਰ ਤੁਹਾਡੇ ਕੋਲ ਆਵੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।”
26ਯੋਸੇਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਹਨਾਂ ਨੇ ਉਸ ਦੇ ਸਰੀਰ ਨੂੰ ਅਤਰ ਨਾਲ ਭਰ ਕੇ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।