ਉਤਪਤ 50

ਤਾਂ ਯੋਸੇਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ। ਫ਼ਿਰਾਊਨ ਦੇ ਸਾਰੇ ਅਧਿਕਾਰੀ ਉਸ ਦੇ ਨਾਲ ਸਨ, ਉਸਦੇ ਨਾਲ ਉਸਦੇ ਪਰਿਵਾਰ ਦੇ ਮੈਂਬਰ ਅਤੇ ਮਿਸਰ ਦੇ ਸਾਰੇ ਆਗੂ ਸਨ।

Genesis 50:7 (UKJV) And Joseph went up to bury his father: and with him went up all the servants of Pharaoh, the elders of his house, and all the elders of the land of Egypt,

5‘ਮੇਰੇ ਪਿਤਾ ਨੇ ਮੈਨੂੰ ਸਹੁੰ ਚੁਕਾਈ ਅਤੇ ਆਖਿਆ, “ਮੈਂ ਮਰਨ ਵਾਲਾ ਹਾਂ; ਮੈਨੂੰ ਉਸ ਕਬਰ ਵਿੱਚ ਦਫ਼ਨ ਕਰ ਦਿਓ ਜੋ ਮੈਂ ਕਨਾਨ ਦੇਸ਼ ਵਿੱਚ ਆਪਣੇ ਲਈ ਪੁੱਟੀ ਸੀ।” ਹੁਣ ਮੈਨੂੰ ਉੱਪਰ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਓ। ਫਿਰ ਮੈਂ ਵਾਪਸ ਮੁੜ ਆਵਾਂਗਾ।’ ”

6ਫ਼ਿਰਾਊਨ ਨੇ ਆਖਿਆ, “ਉੱਠ ਜਾ ਅਤੇ ਆਪਣੇ ਪਿਤਾ ਨੂੰ ਦਫ਼ਨ ਕਰ, ਜਿਵੇਂ ਉਸਨੇ ਤੈਨੂੰ ਕਰਨ ਦੀ ਸਹੁੰ ਚੁਕਾਈ ਸੀ।”

7ਤਾਂ ਯੋਸੇਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ। ਫ਼ਿਰਾਊਨ ਦੇ ਸਾਰੇ ਅਧਿਕਾਰੀ ਉਸ ਦੇ ਨਾਲ ਸਨ, ਉਸਦੇ ਨਾਲ ਉਸਦੇ ਪਰਿਵਾਰ ਦੇ ਮੈਂਬਰ ਅਤੇ ਮਿਸਰ ਦੇ ਸਾਰੇ ਆਗੂ ਸਨ।

8ਯੋਸੇਫ਼ ਦੇ ਘਰਾਣੇ ਦੇ ਸਾਰੇ ਮੈਂਬਰ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਵੀ। ਸਿਰਫ ਉਹਨਾਂ ਦੇ ਬੱਚੇ ਅਤੇ ਉਹਨਾਂ ਦੇ ਇੱਜੜ ਅਤੇ ਇੱਜੜ ਗੋਸ਼ੇਨ ਵਿੱਚ ਰਹਿ ਗਏ ਸਨ।

9ਰਥ ਅਤੇ ਘੋੜ ਸਵਾਰ ਵੀ ਉਹ ਦੇ ਨਾਲ ਚੜ੍ਹੇ। ਇਹ ਬਹੁਤ ਵੱਡੀ ਭੀੜ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.