ਉਤਪਤ 6

ਤਦ ਯਾਹਵੇਹ ਨੇ ਆਖਿਆ, “ਮੇਰਾ ਆਤਮਾ ਮਨੁੱਖਾਂ ਨਾਲ ਸਦਾ ਲਈ ਨਹੀਂ ਲੜੇਗਾ, ਕਿਉਂਕਿ ਉਹ ਮਰਨਹਾਰ ਹਨ, ਉਹਨਾਂ ਦੇ ਦਿਨ ਇੱਕ ਸੌ ਵੀਹ ਸਾਲ ਹੋਣਗੇ।”

Genesis 6:3 (UKJV) And the LORD said, My spirit shall not always strive with man, for that he also is flesh: yet his days shall be an hundred and twenty years.

1ਜਦੋਂ ਧਰਤੀ ਉੱਤੇ ਮਨੁੱਖਾਂ ਦੀ ਗਿਣਤੀ ਵੱਧਣ ਲੱਗੀ ਅਤੇ ਉਹਨਾਂ ਦੇ ਘਰ ਧੀਆਂ ਜੰਮੀਆਂ,

2ਤਾਂ ਪਰਮੇਸ਼ਵਰ ਦੇ ਪੁੱਤਰਾਂ ਨੇ ਵੇਖਿਆ ਕਿ ਮਨੁੱਖਾਂ ਦੀਆਂ ਧੀਆਂ ਸੋਹਣੀਆਂ ਹਨ, ਤਦ ਉਹਨਾਂ ਨੇ ਉਹਨਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।

3ਤਦ ਯਾਹਵੇਹ ਨੇ ਆਖਿਆ, “ਮੇਰਾ ਆਤਮਾ ਮਨੁੱਖਾਂ ਨਾਲ ਸਦਾ ਲਈ ਨਹੀਂ ਲੜੇਗਾ, ਕਿਉਂਕਿ ਉਹ ਮਰਨਹਾਰ ਹਨ, ਉਹਨਾਂ ਦੇ ਦਿਨ ਇੱਕ ਸੌ ਵੀਹ ਸਾਲ ਹੋਣਗੇ।”

4ਉਹਨਾਂ ਦਿਨਾਂ ਵਿੱਚ ਦੈਂਤ ਧਰਤੀ ਉੱਤੇ ਸਨ, ਅਤੇ ਉਸ ਤੋਂ ਬਾਅਦ ਵੀ, ਜਦੋਂ ਪਰਮੇਸ਼ਵਰ ਦੇ ਪੁੱਤਰ ਮਨੁੱਖਾਂ ਦੀਆਂ ਧੀਆਂ ਕੋਲ ਗਏ ਅਤੇ ਉਹਨਾਂ ਤੋਂ ਬੱਚੇ ਪੈਦਾ ਹੋਏ। ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

5ਯਾਹਵੇਹ ਨੇ ਦੇਖਿਆ ਕਿ ਧਰਤੀ ਉੱਤੇ ਮਨੁੱਖਾਂ ਦੀ ਦੁਸ਼ਟਤਾ ਕਿੰਨੀ ਵੱਧ ਗਈ, ਅਤੇ ਉਸ ਦੇ ਮਨ ਦੀ ਭਾਵਨਾਂ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.