ਉਤਪਤ 6

ਉਹਨਾਂ ਦਿਨਾਂ ਵਿੱਚ ਦੈਂਤ ਧਰਤੀ ਉੱਤੇ ਸਨ, ਅਤੇ ਉਸ ਤੋਂ ਬਾਅਦ ਵੀ, ਜਦੋਂ ਪਰਮੇਸ਼ਵਰ ਦੇ ਪੁੱਤਰ ਮਨੁੱਖਾਂ ਦੀਆਂ ਧੀਆਂ ਕੋਲ ਗਏ ਅਤੇ ਉਹਨਾਂ ਤੋਂ ਬੱਚੇ ਪੈਦਾ ਹੋਏ। ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

Genesis 6:4 (UKJV) There were giants in the earth in those days; and also after that, when the sons of God came in unto the daughters of men, and they bare children to them, the same became mighty men which were of old, men of renown.

2ਤਾਂ ਪਰਮੇਸ਼ਵਰ ਦੇ ਪੁੱਤਰਾਂ ਨੇ ਵੇਖਿਆ ਕਿ ਮਨੁੱਖਾਂ ਦੀਆਂ ਧੀਆਂ ਸੋਹਣੀਆਂ ਹਨ, ਤਦ ਉਹਨਾਂ ਨੇ ਉਹਨਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।

3ਤਦ ਯਾਹਵੇਹ ਨੇ ਆਖਿਆ, “ਮੇਰਾ ਆਤਮਾ ਮਨੁੱਖਾਂ ਨਾਲ ਸਦਾ ਲਈ ਨਹੀਂ ਲੜੇਗਾ, ਕਿਉਂਕਿ ਉਹ ਮਰਨਹਾਰ ਹਨ, ਉਹਨਾਂ ਦੇ ਦਿਨ ਇੱਕ ਸੌ ਵੀਹ ਸਾਲ ਹੋਣਗੇ।”

4ਉਹਨਾਂ ਦਿਨਾਂ ਵਿੱਚ ਦੈਂਤ ਧਰਤੀ ਉੱਤੇ ਸਨ, ਅਤੇ ਉਸ ਤੋਂ ਬਾਅਦ ਵੀ, ਜਦੋਂ ਪਰਮੇਸ਼ਵਰ ਦੇ ਪੁੱਤਰ ਮਨੁੱਖਾਂ ਦੀਆਂ ਧੀਆਂ ਕੋਲ ਗਏ ਅਤੇ ਉਹਨਾਂ ਤੋਂ ਬੱਚੇ ਪੈਦਾ ਹੋਏ। ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

5ਯਾਹਵੇਹ ਨੇ ਦੇਖਿਆ ਕਿ ਧਰਤੀ ਉੱਤੇ ਮਨੁੱਖਾਂ ਦੀ ਦੁਸ਼ਟਤਾ ਕਿੰਨੀ ਵੱਧ ਗਈ, ਅਤੇ ਉਸ ਦੇ ਮਨ ਦੀ ਭਾਵਨਾਂ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ।

6ਯਾਹਵੇਹ ਧਰਤੀ ਉੱਤੇ ਮਨੁੱਖਾਂ ਨੂੰ ਬਣਾ ਕੇ ਪਛਤਾਇਆ, ਅਤੇ ਉਸਦਾ ਦਿਲ ਬਹੁਤ ਦੁਖੀ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.