3ਤਦ ਯਾਹਵੇਹ ਨੇ ਆਖਿਆ, “ਮੇਰਾ ਆਤਮਾ ਮਨੁੱਖਾਂ ਨਾਲ ਸਦਾ ਲਈ ਨਹੀਂ ਲੜੇਗਾ, ਕਿਉਂਕਿ ਉਹ ਮਰਨਹਾਰ ਹਨ, ਉਹਨਾਂ ਦੇ ਦਿਨ ਇੱਕ ਸੌ ਵੀਹ ਸਾਲ ਹੋਣਗੇ।”
4ਉਹਨਾਂ ਦਿਨਾਂ ਵਿੱਚ ਦੈਂਤ ਧਰਤੀ ਉੱਤੇ ਸਨ, ਅਤੇ ਉਸ ਤੋਂ ਬਾਅਦ ਵੀ, ਜਦੋਂ ਪਰਮੇਸ਼ਵਰ ਦੇ ਪੁੱਤਰ ਮਨੁੱਖਾਂ ਦੀਆਂ ਧੀਆਂ ਕੋਲ ਗਏ ਅਤੇ ਉਹਨਾਂ ਤੋਂ ਬੱਚੇ ਪੈਦਾ ਹੋਏ। ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
5ਯਾਹਵੇਹ ਨੇ ਦੇਖਿਆ ਕਿ ਧਰਤੀ ਉੱਤੇ ਮਨੁੱਖਾਂ ਦੀ ਦੁਸ਼ਟਤਾ ਕਿੰਨੀ ਵੱਧ ਗਈ, ਅਤੇ ਉਸ ਦੇ ਮਨ ਦੀ ਭਾਵਨਾਂ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ।
6ਯਾਹਵੇਹ ਧਰਤੀ ਉੱਤੇ ਮਨੁੱਖਾਂ ਨੂੰ ਬਣਾ ਕੇ ਪਛਤਾਇਆ, ਅਤੇ ਉਸਦਾ ਦਿਲ ਬਹੁਤ ਦੁਖੀ ਹੋਇਆ।
7ਤਦ ਯਾਹਵੇਹ ਨੇ ਆਖਿਆ, “ਮੈਂ ਮਨੁੱਖਾਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਹੈ, ਆਦਮੀ, ਜਾਨਵਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਉੱਤੋਂ ਮਿਟਾ ਦਿਆਂਗਾ, ਕਿਉਂ ਜੋਂ ਮੈਂ ਉਹਨਾਂ ਨੂੰ ਬਣਾ ਕੇ ਪਛਤਾਉਂਦਾ ਹਾਂ।”