ਉਤਪਤ 6

ਤਦ ਯਾਹਵੇਹ ਨੇ ਆਖਿਆ, “ਮੈਂ ਮਨੁੱਖਾਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਹੈ, ਆਦਮੀ, ਜਾਨਵਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਉੱਤੋਂ ਮਿਟਾ ਦਿਆਂਗਾ, ਕਿਉਂ ਜੋਂ ਮੈਂ ਉਹਨਾਂ ਨੂੰ ਬਣਾ ਕੇ ਪਛਤਾਉਂਦਾ ਹਾਂ।”

Genesis 6:7 (UKJV) And the LORD said, I will destroy man whom I have created from the face of the earth; both man, and beast, and the creeping thing, and the fowls of the air; for it repents me that I have made them.

5ਯਾਹਵੇਹ ਨੇ ਦੇਖਿਆ ਕਿ ਧਰਤੀ ਉੱਤੇ ਮਨੁੱਖਾਂ ਦੀ ਦੁਸ਼ਟਤਾ ਕਿੰਨੀ ਵੱਧ ਗਈ, ਅਤੇ ਉਸ ਦੇ ਮਨ ਦੀ ਭਾਵਨਾਂ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ।

6ਯਾਹਵੇਹ ਧਰਤੀ ਉੱਤੇ ਮਨੁੱਖਾਂ ਨੂੰ ਬਣਾ ਕੇ ਪਛਤਾਇਆ, ਅਤੇ ਉਸਦਾ ਦਿਲ ਬਹੁਤ ਦੁਖੀ ਹੋਇਆ।

7ਤਦ ਯਾਹਵੇਹ ਨੇ ਆਖਿਆ, “ਮੈਂ ਮਨੁੱਖਾਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਹੈ, ਆਦਮੀ, ਜਾਨਵਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਉੱਤੋਂ ਮਿਟਾ ਦਿਆਂਗਾ, ਕਿਉਂ ਜੋਂ ਮੈਂ ਉਹਨਾਂ ਨੂੰ ਬਣਾ ਕੇ ਪਛਤਾਉਂਦਾ ਹਾਂ।”

8ਪਰ ਨੋਹ ਉੱਤੇ ਯਾਹਵੇਹ ਦੀ ਕਿਰਪਾ ਹੋਈ।

9ਇਹ ਨੋਹ ਅਤੇ ਉਸਦੇ ਪਰਿਵਾਰ ਦਾ ਬਿਰਤਾਂਤ ਹੈ। ਨੋਹ ਇੱਕ ਧਰਮੀ ਆਦਮੀ ਸੀ, ਆਪਣੇ ਸਮੇਂ ਦੇ ਲੋਕਾਂ ਵਿੱਚ ਸੰਪੂਰਨ ਸੀ ਅਤੇ ਉਹ ਪਰਮੇਸ਼ਵਰ ਦੇ ਨਾਲ ਵਫ਼ਾਦਾਰੀ ਨਾਲ ਚਲਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.