13ਨੋਹ ਦੀ ਉਮਰ ਦੇ ਛੇ ਸੌ ਪਹਿਲੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਤੱਕ ਧਰਤੀ ਉੱਤੋਂ ਪਾਣੀ ਸੁੱਕ ਗਿਆ ਸੀ ਅਤੇ ਫਿਰ ਨੋਹ ਨੇ ਕਿਸ਼ਤੀ ਦੀ ਛੱਤ ਖੋਲੀ ਅਤੇ ਦੇਖਿਆ ਕਿ ਜ਼ਮੀਨ ਦੀ ਸਤ੍ਹਾ ਸੁੱਕੀ ਸੀ।
14ਦੂਜੇ ਮਹੀਨੇ ਦੇ ਸਤਾਈਵੇਂ ਦਿਨ ਤੱਕ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ।
15ਤਦ ਪਰਮੇਸ਼ਵਰ ਨੇ ਨੋਹ ਨੂੰ ਆਖਿਆ,
16“ਤੂੰ ਅਤੇ ਤੇਰੀ ਪਤਨੀ ਅਤੇ ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਕਿਸ਼ਤੀ ਵਿੱਚੋਂ ਬਾਹਰ ਆ ਜਾਓ।
17ਹਰ ਪ੍ਰਕਾਰ ਦੇ ਜੀਵ-ਜੰਤੂ, ਪੰਛੀ, ਜਾਨਵਰ ਅਤੇ ਧਰਤੀ ਦੇ ਨਾਲ-ਨਾਲ ਚੱਲਣ ਵਾਲੇ ਸਾਰੇ ਪ੍ਰਾਣੀ ਜੋ ਤੁਹਾਡੇ ਨਾਲ ਹਨ ਬਾਹਰ ਲਿਆਓ ਤਾਂ ਜੋ ਉਹ ਧਰਤੀ ਉੱਤੇ ਵੱਧ ਸਕਣ ਅਤੇ ਫਲਦਾਰ ਹੋਣ ਅਤੇ ਇਸ ਉੱਤੇ ਗਿਣਤੀ ਵਿੱਚ ਵੱਧ ਸਕਣ।”