ਉਤਪਤ 8

ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦਾ ਗਿਆ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਚੋਟੀਆਂ ਦਿਖਾਈ ਦੇਣ ਲੱਗ ਪਈਆਂ।

Genesis 8:5 (UKJV) And the waters decreased continually until the tenth month: in the tenth month, on the first day of the month, were the tops of the mountains seen.

3ਧਰਤੀ ਤੋਂ ਪਾਣੀ ਲਗਾਤਾਰ ਘੱਟਦਾ ਗਿਆ ਅਤੇ ਇੱਕ ਸੌ ਪੰਜਾਹ ਦਿਨਾਂ ਦੇ ਅੰਤ ਤੱਕ ਪਾਣੀ ਘੱਟ ਗਿਆ ਸੀ।

4ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਕਿਸ਼ਤੀ ਅਰਾਰਾਤ ਦੇ ਪਹਾੜਾਂ ਉੱਤੇ ਟਿਕ ਗਈ।

5ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦਾ ਗਿਆ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਚੋਟੀਆਂ ਦਿਖਾਈ ਦੇਣ ਲੱਗ ਪਈਆਂ।

6ਚਾਲੀ ਦਿਨਾਂ ਬਾਅਦ ਨੋਹ ਨੇ ਇੱਕ ਖਿੜਕੀ ਖੋਲ੍ਹੀ ਜੋ ਉਸ ਨੇ ਕਿਸ਼ਤੀ ਵਿੱਚ ਬਣਾਈ ਸੀ

7ਅਤੇ ਉਸ ਨੇ ਇੱਕ ਕਾਂ ਨੂੰ ਬਾਹਰ ਭੇਜਿਆ, ਅਤੇ ਉਹ ਅੱਗੇ-ਪਿੱਛੇ ਉੱਡਦਾ ਰਿਹਾ ਜਦੋਂ ਤੱਕ ਧਰਤੀ ਤੋਂ ਪਾਣੀ ਸੁੱਕ ਨਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.