8ਤਦ ਪਰਮੇਸ਼ਵਰ ਨੇ ਨੋਹ ਅਤੇ ਉਸ ਦੇ ਪੁੱਤਰਾਂ ਨੂੰ ਕਿਹਾ,
9“ਹੁਣ ਮੈਂ ਤੇਰੇ ਨਾਲ ਅਤੇ ਤੇਰੇ ਬਾਅਦ ਤੇਰੇ ਅੰਸ ਨਾਲ ਆਪਣਾ ਨੇਮ ਬੰਨ੍ਹਦਾ ਹਾਂ,
10ਅਤੇ ਹਰ ਜੀਵ-ਜੰਤੂ ਦੇ ਨਾਲ ਜੋ ਤੁਹਾਡੇ ਨਾਲ ਸੀ, ਪੰਛੀਆਂ, ਪਸ਼ੂਆਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲ, ਉਹ ਸਾਰੇ ਜੋ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਨਿਕਲੇ ਹਨ, ਧਰਤੀ ਦੇ ਸਾਰੇ ਜੀਵਾਂ ਨਾਲ।
11ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਕਾਇਮ ਕਰਦਾ ਹਾਂ: ਹੜ੍ਹ ਦੇ ਪਾਣੀ ਨਾਲ ਸਾਰੇ ਪ੍ਰਾਣੀਆਂ ਦਾ ਫਿਰ ਕਦੇ ਨਾਸ਼ ਨਹੀਂ ਹੋਵੇਗਾ ਹੋਵੇਗੀ, ਧਰਤੀ ਨੂੰ ਤਬਾਹ ਕਰਨ ਲਈ ਫਿਰ ਕਦੇ ਹੜ੍ਹ ਨਹੀਂ ਆਉਣਗੇ।”
12ਅਤੇ ਪਰਮੇਸ਼ਵਰ ਨੇ ਆਖਿਆ, “ਇਹ ਉਸ ਨੇਮ ਦੀ ਨਿਸ਼ਾਨੀ ਹੈ ਜੋ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਤੁਹਾਡੇ ਨਾਲ ਹਰ ਜੀਵਤ ਪ੍ਰਾਣੀ ਵਿੱਚ ਬੰਨ੍ਹਦਾ ਹਾਂ, ਇਹ ਇੱਕ ਨੇਮ ਸਾਰੀਆਂ ਪੀੜ੍ਹੀਆਂ ਲਈ ਹੈ।