ਉਤਪਤ 9

ਅਤੇ ਪਰਮੇਸ਼ਵਰ ਨੇ ਆਖਿਆ, “ਇਹ ਉਸ ਨੇਮ ਦੀ ਨਿਸ਼ਾਨੀ ਹੈ ਜੋ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਤੁਹਾਡੇ ਨਾਲ ਹਰ ਜੀਵਤ ਪ੍ਰਾਣੀ ਵਿੱਚ ਬੰਨ੍ਹਦਾ ਹਾਂ, ਇਹ ਇੱਕ ਨੇਮ ਸਾਰੀਆਂ ਪੀੜ੍ਹੀਆਂ ਲਈ ਹੈ।

Genesis 9:12 (UKJV) And God said, This is the token of the covenant which I make between me and you and every living creature that is with you, for perpetual generations:

10ਅਤੇ ਹਰ ਜੀਵ-ਜੰਤੂ ਦੇ ਨਾਲ ਜੋ ਤੁਹਾਡੇ ਨਾਲ ਸੀ, ਪੰਛੀਆਂ, ਪਸ਼ੂਆਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲ, ਉਹ ਸਾਰੇ ਜੋ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਨਿਕਲੇ ਹਨ, ਧਰਤੀ ਦੇ ਸਾਰੇ ਜੀਵਾਂ ਨਾਲ।

11ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਕਾਇਮ ਕਰਦਾ ਹਾਂ: ਹੜ੍ਹ ਦੇ ਪਾਣੀ ਨਾਲ ਸਾਰੇ ਪ੍ਰਾਣੀਆਂ ਦਾ ਫਿਰ ਕਦੇ ਨਾਸ਼ ਨਹੀਂ ਹੋਵੇਗਾ ਹੋਵੇਗੀ, ਧਰਤੀ ਨੂੰ ਤਬਾਹ ਕਰਨ ਲਈ ਫਿਰ ਕਦੇ ਹੜ੍ਹ ਨਹੀਂ ਆਉਣਗੇ।”

12ਅਤੇ ਪਰਮੇਸ਼ਵਰ ਨੇ ਆਖਿਆ, “ਇਹ ਉਸ ਨੇਮ ਦੀ ਨਿਸ਼ਾਨੀ ਹੈ ਜੋ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਤੁਹਾਡੇ ਨਾਲ ਹਰ ਜੀਵਤ ਪ੍ਰਾਣੀ ਵਿੱਚ ਬੰਨ੍ਹਦਾ ਹਾਂ, ਇਹ ਇੱਕ ਨੇਮ ਸਾਰੀਆਂ ਪੀੜ੍ਹੀਆਂ ਲਈ ਹੈ।

13ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ, ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦਾ ਚਿੰਨ੍ਹ ਹੋਵੇਗਾ।

14ਜਦੋਂ ਵੀ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਾਂ ਬੱਦਲਾਂ ਵਿੱਚ ਸਤਰੰਗੀ ਪੀਂਘ ਵਿਖਾਈ ਦੇਵੇਗੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.