11ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਕਾਇਮ ਕਰਦਾ ਹਾਂ: ਹੜ੍ਹ ਦੇ ਪਾਣੀ ਨਾਲ ਸਾਰੇ ਪ੍ਰਾਣੀਆਂ ਦਾ ਫਿਰ ਕਦੇ ਨਾਸ਼ ਨਹੀਂ ਹੋਵੇਗਾ ਹੋਵੇਗੀ, ਧਰਤੀ ਨੂੰ ਤਬਾਹ ਕਰਨ ਲਈ ਫਿਰ ਕਦੇ ਹੜ੍ਹ ਨਹੀਂ ਆਉਣਗੇ।”
12ਅਤੇ ਪਰਮੇਸ਼ਵਰ ਨੇ ਆਖਿਆ, “ਇਹ ਉਸ ਨੇਮ ਦੀ ਨਿਸ਼ਾਨੀ ਹੈ ਜੋ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਤੁਹਾਡੇ ਨਾਲ ਹਰ ਜੀਵਤ ਪ੍ਰਾਣੀ ਵਿੱਚ ਬੰਨ੍ਹਦਾ ਹਾਂ, ਇਹ ਇੱਕ ਨੇਮ ਸਾਰੀਆਂ ਪੀੜ੍ਹੀਆਂ ਲਈ ਹੈ।
13ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ, ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦਾ ਚਿੰਨ੍ਹ ਹੋਵੇਗਾ।
14ਜਦੋਂ ਵੀ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਾਂ ਬੱਦਲਾਂ ਵਿੱਚ ਸਤਰੰਗੀ ਪੀਂਘ ਵਿਖਾਈ ਦੇਵੇਗੀ,
15ਤਾਂ ਮੈਂ ਆਪਣੇ ਅਤੇ ਤੁਹਾਡੇ ਵਿਚਕਾਰ ਅਤੇ ਹਰ ਪ੍ਰਕਾਰ ਦੇ ਸਾਰੇ ਜੀਵਾਂ ਦੇ ਵਿਚਕਾਰ ਆਪਣੇ ਨੇਮ ਨੂੰ ਚੇਤੇ ਕਰਾਂਗਾ। ਸਾਰੇ ਜੀਵਨ ਨੂੰ ਤਬਾਹ ਕਰਨ ਲਈ ਕਦੇ ਵੀ ਹੜ੍ਹ ਨਹੀਂ ਲਿਆਵਾਂਗਾ।