ਹਬੱਕੂਕ 1

ਉਹ ਰਾਜਿਆਂ ਦਾ ਮਜ਼ਾਕ ਉਡਾਉਂਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ। ਉਹ ਸਾਰੇ ਗੜ੍ਹ ਵਾਲੇ ਸ਼ਹਿਰਾਂ ਨੂੰ ਤੁੱਛ ਜਾਣਦੇ ਹਨ। ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।

Habakkuk 1:10 (UKJV) And they shall scoff at the kings, and the princes shall be a scorn unto them: they shall deride every strong hold; for they shall heap dust, and take it.

8ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ।

9ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।

10ਉਹ ਰਾਜਿਆਂ ਦਾ ਮਜ਼ਾਕ ਉਡਾਉਂਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ। ਉਹ ਸਾਰੇ ਗੜ੍ਹ ਵਾਲੇ ਸ਼ਹਿਰਾਂ ਨੂੰ ਤੁੱਛ ਜਾਣਦੇ ਹਨ। ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।

11ਤਦ ਉਹ ਹਨੇਰੀ ਵਾਂਗ ਲੰਘ ਜਾਂਦੇ ਹਨ ਅਤੇ ਅੱਗੇ ਵਧਦੇ ਹਨ, ਦੋਸ਼ੀ ਲੋਕ, ਜਿਨ੍ਹਾਂ ਦੀ ਆਪਣੀ ਸ਼ਕਤੀ ਉਨ੍ਹਾਂ ਦਾ ਦੇਵਤਾ ਹੈ।”

12ਯਾਹਵੇਹ, ਕੀ ਤੁਸੀਂ ਸਦੀਪਕ ਨਹੀਂ ਹੈ? ਮੇਰੇ ਪਰਮੇਸ਼ਵਰ, ਮੇਰੇ ਪਵਿੱਤਰ ਪੁਰਖ, ਤੂੰ ਕਦੇ ਨਹੀਂ ਮਰੇਗਾ। ਹੇ ਯਹੋਵਾਹ, ਤੂੰ ਉਨ੍ਹਾਂ ਨੂੰ ਨਿਆਂ ਕਰਨ ਲਈ ਨਿਯੁਕਤ ਕੀਤਾ ਹੈ; ਹੇ ਮੇਰੀ ਚੱਟਾਨ, ਤੂੰ ਉਨ੍ਹਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.