ਹਬੱਕੂਕ 1

ਤੇਰੀਆਂ ਅੱਖਾਂ ਬੁਰਿਆਈ ਨੂੰ ਵੇਖਣ ਲਈ ਬਹੁਤ ਸ਼ੁੱਧ ਹਨ; ਤੂੰ ਗਲਤ ਕੰਮ ਬਰਦਾਸ਼ਤ ਨਹੀਂ ਕਰ ਸਕਦਾ। ਫਿਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਬਰਦਾਸ਼ਤ ਕਰਦੇ ਹੋ? ਤੂੰ ਕਿਉਂ ਚੁੱਪ ਹੋ ਜਦੋਂ ਕਿ ਦੁਸ਼ਟ ਆਪਣੇ ਨਾਲੋਂ ਵੀ ਵੱਧ ਧਰਮੀਆਂ ਨੂੰ ਨਿਗਲ ਜਾਂਦੇ ਹਨ?

Habakkuk 1:13 (UKJV) You are of purer eyes than to behold evil, and can not look on iniquity: wherefore look you upon them that deal treacherously, and hold your tongue when the wicked devours the man that is more righteous than he?

11ਤਦ ਉਹ ਹਨੇਰੀ ਵਾਂਗ ਲੰਘ ਜਾਂਦੇ ਹਨ ਅਤੇ ਅੱਗੇ ਵਧਦੇ ਹਨ, ਦੋਸ਼ੀ ਲੋਕ, ਜਿਨ੍ਹਾਂ ਦੀ ਆਪਣੀ ਸ਼ਕਤੀ ਉਨ੍ਹਾਂ ਦਾ ਦੇਵਤਾ ਹੈ।”

12ਯਾਹਵੇਹ, ਕੀ ਤੁਸੀਂ ਸਦੀਪਕ ਨਹੀਂ ਹੈ? ਮੇਰੇ ਪਰਮੇਸ਼ਵਰ, ਮੇਰੇ ਪਵਿੱਤਰ ਪੁਰਖ, ਤੂੰ ਕਦੇ ਨਹੀਂ ਮਰੇਗਾ। ਹੇ ਯਹੋਵਾਹ, ਤੂੰ ਉਨ੍ਹਾਂ ਨੂੰ ਨਿਆਂ ਕਰਨ ਲਈ ਨਿਯੁਕਤ ਕੀਤਾ ਹੈ; ਹੇ ਮੇਰੀ ਚੱਟਾਨ, ਤੂੰ ਉਨ੍ਹਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।

13ਤੇਰੀਆਂ ਅੱਖਾਂ ਬੁਰਿਆਈ ਨੂੰ ਵੇਖਣ ਲਈ ਬਹੁਤ ਸ਼ੁੱਧ ਹਨ; ਤੂੰ ਗਲਤ ਕੰਮ ਬਰਦਾਸ਼ਤ ਨਹੀਂ ਕਰ ਸਕਦਾ। ਫਿਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਬਰਦਾਸ਼ਤ ਕਰਦੇ ਹੋ? ਤੂੰ ਕਿਉਂ ਚੁੱਪ ਹੋ ਜਦੋਂ ਕਿ ਦੁਸ਼ਟ ਆਪਣੇ ਨਾਲੋਂ ਵੀ ਵੱਧ ਧਰਮੀਆਂ ਨੂੰ ਨਿਗਲ ਜਾਂਦੇ ਹਨ?

14ਤੂੰ ਲੋਕਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ, ਸਮੁੰਦਰੀ ਜੀਵਾਂ ਵਰਗਾ ਬਣਾਇਆ ਹੈ ਜਿਨ੍ਹਾਂ ਦਾ ਕੋਈ ਹਾਕਮ ਨਹੀਂ ਹੈ।

15ਦੁਸ਼ਟ ਦੁਸ਼ਮਣ ਉਨ੍ਹਾਂ ਸਾਰਿਆਂ ਨੂੰ ਕੁੰਡੀਆਂ ਨਾਲ ਖਿੱਚ ਲੈਂਦਾ ਹੈ, ਉਹ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਫੜ੍ਹ ਲੈਂਦਾ ਹੈ, ਉਹ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰਦਾ ਹੈ। ਅਤੇ ਇਸ ਤਰ੍ਹਾਂ ਉਹ ਖੁਸ਼ ਅਤੇ ਪ੍ਰਸੰਨ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.