ਹਬੱਕੂਕ 1

ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ।

Habakkuk 1:8 (UKJV) Their horses also are swifter than the leopards, and are more fierce than the evening wolves: and their horsemen shall spread themselves, and their horsemen shall come from far; they shall fly as the eagle that hastes to eat.

6ਮੈਂ ਕਸਦੀਆਂ ਨੂੰ ਖੜ੍ਹਾ ਕਰ ਰਿਹਾ ਹਾਂ, ਉਸ ਬੇਰਹਿਮ ਅਤੇ ਨਿਰਦਈ ਲੋਕਾਂ ਨੂੰ, ਜੋ ਸਾਰੀ ਧਰਤੀ ਉੱਤੇ ਹੂੰਝਾ ਫੇਰਦੇ ਹਨ, ਉਨ੍ਹਾਂ ਘਰਾਂ ਨੂੰ ਖੋਹਣ ਜਿਹੜੇ ਉਨ੍ਹਾਂ ਦੇ ਆਪਣੇ ਨਹੀਂ ਹਨ।

7ਉਹ ਭਿਆਨਕ ਅਤੇ ਡਰਾਉਣੇ ਹਨ, ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ

8ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ।

9ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।

10ਉਹ ਰਾਜਿਆਂ ਦਾ ਮਜ਼ਾਕ ਉਡਾਉਂਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ। ਉਹ ਸਾਰੇ ਗੜ੍ਹ ਵਾਲੇ ਸ਼ਹਿਰਾਂ ਨੂੰ ਤੁੱਛ ਜਾਣਦੇ ਹਨ। ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.