ਹਬੱਕੂਕ 1

ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।

Habakkuk 1:9 (UKJV) They shall come all for violence: their faces shall sup up as the east wind, and they shall gather the captivity as the sand.

7ਉਹ ਭਿਆਨਕ ਅਤੇ ਡਰਾਉਣੇ ਹਨ, ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ

8ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ।

9ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।

10ਉਹ ਰਾਜਿਆਂ ਦਾ ਮਜ਼ਾਕ ਉਡਾਉਂਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ। ਉਹ ਸਾਰੇ ਗੜ੍ਹ ਵਾਲੇ ਸ਼ਹਿਰਾਂ ਨੂੰ ਤੁੱਛ ਜਾਣਦੇ ਹਨ। ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।

11ਤਦ ਉਹ ਹਨੇਰੀ ਵਾਂਗ ਲੰਘ ਜਾਂਦੇ ਹਨ ਅਤੇ ਅੱਗੇ ਵਧਦੇ ਹਨ, ਦੋਸ਼ੀ ਲੋਕ, ਜਿਨ੍ਹਾਂ ਦੀ ਆਪਣੀ ਸ਼ਕਤੀ ਉਨ੍ਹਾਂ ਦਾ ਦੇਵਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.