ਹਬੱਕੂਕ 3

ਤੂੰ ਉਸ ਦੇ ਹੀ ਬਰਛੇ ਨਾਲ ਉਸਦਾ ਸਿਰ ਵਿੰਨ੍ਹਿਆ ਜਦੋਂ ਉਹ ਦੇ ਯੋਧੇ ਸਾਨੂੰ ਤੁਫਾਨ ਵਾਂਗੂੰ ਉਡਾਂਉਣ ਲਈ ਨਿੱਕਲੇ, ਇਸ ਤਰ੍ਹਾਂ ਖੁਸ਼ ਹੋ ਰਿਹਾ ਹਨ ਜਿਵੇਂ ਉਹ ਮਾੜੇ ਲੋਕਾਂ ਨੂੰ ਜਿਹੜੇ ਲੁਕੇ ਹੋਏ ਉਹਨਾਂ ਦਾ ਨਾਸ਼ ਕਰਨ ਲਈ ਘਾਤ ਲਗਾਉਂਦੇ ਹਨ।

Habakkuk 3:14 (UKJV) You did strike through with his staves the head of his villages: they came out as a whirlwind to scatter me: their rejoicing was as to devour the poor secretly.

12ਤੂੰ ਕ੍ਰੋਧ ਵਿੱਚ ਧਰਤੀ ਉੱਤੇ ਫਿਰਦਾ ਹੈ ਅਤੇ ਗੁੱਸੇ ਵਿੱਚ ਤੂੰ ਕੌਮਾਂ ਦੇ ਲੋਕਾਂ ਨੂੰ ਲਤਾੜਿਆ।

13ਤੂੰ ਆਪਣੀ ਪਰਜਾ ਦੇ ਬਚਾਓ ਲਈ, ਅਤੇ ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ ਨਿੱਕਲਿਆ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਅਤੇ ਤੂੰ ਉਸ ਨੂੰ ਸਿਰ ਤੋਂ ਪੈਰਾਂ ਤੱਕ ਨੰਗਾ ਕੀਤਾ।

14ਤੂੰ ਉਸ ਦੇ ਹੀ ਬਰਛੇ ਨਾਲ ਉਸਦਾ ਸਿਰ ਵਿੰਨ੍ਹਿਆ ਜਦੋਂ ਉਹ ਦੇ ਯੋਧੇ ਸਾਨੂੰ ਤੁਫਾਨ ਵਾਂਗੂੰ ਉਡਾਂਉਣ ਲਈ ਨਿੱਕਲੇ, ਇਸ ਤਰ੍ਹਾਂ ਖੁਸ਼ ਹੋ ਰਿਹਾ ਹਨ ਜਿਵੇਂ ਉਹ ਮਾੜੇ ਲੋਕਾਂ ਨੂੰ ਜਿਹੜੇ ਲੁਕੇ ਹੋਏ ਉਹਨਾਂ ਦਾ ਨਾਸ਼ ਕਰਨ ਲਈ ਘਾਤ ਲਗਾਉਂਦੇ ਹਨ।

15ਤੂੰ ਵੱਡੇ ਪਾਣੀ ਨੂੰ ਰਿੜਕਿਆ ਅਤੇ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਮਿੱਧਿਆ।

16ਮੈਂ ਸੁਣਿਆ ਅਤੇ ਮੇਰਾ ਦਿਲ ਧੜਕਿਆ, ਆਵਾਜ਼ ਸੁਣ ਕੇ ਮੇਰੇ ਬੁੱਲ੍ਹ ਕੰਬ ਗਏ। ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.