ਹਬੱਕੂਕ 3

ਫਿਰ ਵੀ ਮੈਂ ਯਾਹਵੇਹ ਵਿੱਚ ਅਨੰਦ ਅਤੇ ਮਗਨ ਹੋਵਾਗਾ, ਮੈਂ ਆਪਣੇ ਮੁਕਤੀਦਾਤਾ ਪਰਮੇਸ਼ਵਰ ਵਿੱਚ ਖੁਸ਼ੀ ਮਨਾਵਾਂਗਾ।

Habakkuk 3:18 (UKJV) Yet I will rejoice in the LORD, I will joy in the God of my salvation.

16ਮੈਂ ਸੁਣਿਆ ਅਤੇ ਮੇਰਾ ਦਿਲ ਧੜਕਿਆ, ਆਵਾਜ਼ ਸੁਣ ਕੇ ਮੇਰੇ ਬੁੱਲ੍ਹ ਕੰਬ ਗਏ। ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।

17ਭਾਵੇਂ ਹੰਜੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,

18ਫਿਰ ਵੀ ਮੈਂ ਯਾਹਵੇਹ ਵਿੱਚ ਅਨੰਦ ਅਤੇ ਮਗਨ ਹੋਵਾਗਾ, ਮੈਂ ਆਪਣੇ ਮੁਕਤੀਦਾਤਾ ਪਰਮੇਸ਼ਵਰ ਵਿੱਚ ਖੁਸ਼ੀ ਮਨਾਵਾਂਗਾ।

19ਸਰਬਸ਼ਕਤੀਮਾਨ ਯਾਹਵੇਹ ਮੇਰੀ ਤਾਕਤ ਹੈ; ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ, ਉਹ ਮੈਨੂੰ ਉਚਾਈਆਂ ਉੱਤੇ ਚੱਲਣ ਦੇ ਯੋਗ ਬਣਾਉਂਦਾ ਹੈ। ਸੰਗੀਤ ਨਿਰਦੇਸ਼ਕ ਲਈ। ਮੇਰੇ ਤਾਰਾਂ ਵਾਲੇ ਸਾਜ਼ਾਂ ਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.