17ਭਾਵੇਂ ਹੰਜੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
18ਫਿਰ ਵੀ ਮੈਂ ਯਾਹਵੇਹ ਵਿੱਚ ਅਨੰਦ ਅਤੇ ਮਗਨ ਹੋਵਾਗਾ, ਮੈਂ ਆਪਣੇ ਮੁਕਤੀਦਾਤਾ ਪਰਮੇਸ਼ਵਰ ਵਿੱਚ ਖੁਸ਼ੀ ਮਨਾਵਾਂਗਾ।
19ਸਰਬਸ਼ਕਤੀਮਾਨ ਯਾਹਵੇਹ ਮੇਰੀ ਤਾਕਤ ਹੈ; ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ, ਉਹ ਮੈਨੂੰ ਉਚਾਈਆਂ ਉੱਤੇ ਚੱਲਣ ਦੇ ਯੋਗ ਬਣਾਉਂਦਾ ਹੈ। ਸੰਗੀਤ ਨਿਰਦੇਸ਼ਕ ਲਈ। ਮੇਰੇ ਤਾਰਾਂ ਵਾਲੇ ਸਾਜ਼ਾਂ ਤੇ।