ਹਾਗੱਈ 1

ਮੈਂ ਖੇਤਾਂ ਅਤੇ ਪਹਾੜਾਂ ਉੱਤੇ, ਅਨਾਜ ਉੱਤੇ, ਨਵੀਂ ਦਾਖਰਸ ਉੱਤੇ, ਜ਼ੈਤੂਨ ਦੇ ਤੇਲ ਉੱਤੇ ਅਤੇ ਜ਼ਮੀਨ ਦੀ ਪੈਦਾਵਾਰ ਉੱਤੇ, ਮਨੁੱਖਾਂ ਅਤੇ ਪਸ਼ੂਆਂ ਉੱਤੇ ਅਤੇ ਤੁਹਾਡੇ ਹੱਥਾਂ ਦੀ ਸਾਰੀ ਮਿਹਨਤ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।”

Haggai 1:11 (UKJV) And I called for a drought upon the land, and upon the mountains, and upon the corn, and upon the new wine, and upon the oil, and upon that which the ground brings forth, and upon men, and upon cattle, and upon all the labour of the hands.

9“ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ-ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

10ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ।

11ਮੈਂ ਖੇਤਾਂ ਅਤੇ ਪਹਾੜਾਂ ਉੱਤੇ, ਅਨਾਜ ਉੱਤੇ, ਨਵੀਂ ਦਾਖਰਸ ਉੱਤੇ, ਜ਼ੈਤੂਨ ਦੇ ਤੇਲ ਉੱਤੇ ਅਤੇ ਜ਼ਮੀਨ ਦੀ ਪੈਦਾਵਾਰ ਉੱਤੇ, ਮਨੁੱਖਾਂ ਅਤੇ ਪਸ਼ੂਆਂ ਉੱਤੇ ਅਤੇ ਤੁਹਾਡੇ ਹੱਥਾਂ ਦੀ ਸਾਰੀ ਮਿਹਨਤ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।”

12ਤਦ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ਵਰ ਯਾਹਵੇਹ ਦੀ ਆਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ਵਰ ਯਾਹਵੇਹ ਦੇ ਭੇਜੇ ਹੋਏ ਨਬੀ ਹੱਗਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਾਹਵੇਹ ਤੋਂ ਡਰੇ।

13ਤਦ ਯਾਹਵੇਹ ਦੇ ਦੂਤ ਹੱਗਈ ਨੇ ਯਾਹਵੇਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਾਹਵੇਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.