ਹਾਗੱਈ 1

ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਆਪਣੇ ਚਾਲ-ਚਲਣ ਬਾਰੇ ਧਿਆਨ ਨਾਲ ਸੋਚੋ।

Haggai 1:7 (UKJV) Thus says the LORD of hosts; Consider your ways.

5ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਆਪਣੇ ਚਾਲ-ਚਲਣ ਬਾਰੇ ਧਿਆਨ ਨਾਲ ਸੋਚੋ।

6ਤੁਸੀਂ ਬਹੁਤ ਬੀਜਿਆ ਹੈ, ਪਰ ਥੋੜਾ ਵੱਢਿਆ ਹੈ। ਤੁਸੀਂ ਖਾਂਦੇ ਹੋ, ਪਰ ਰੱਜਦੇ ਨਹੀਂ ਹੋ, ਤੁਸੀਂ ਪੀਂਦੇ ਹੋ, ਪਰ ਪਿਆਸ ਨਹੀਂ ਬੁੱਝਦੀ। ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।”

7ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਆਪਣੇ ਚਾਲ-ਚਲਣ ਬਾਰੇ ਧਿਆਨ ਨਾਲ ਸੋਚੋ।

8ਪਹਾੜਾਂ ਉੱਤੇ ਚੜ੍ਹੋ ਅਤੇ ਲੱਕੜਾਂ ਨੂੰ ਹੇਠਾਂ ਲਿਆਓ ਅਤੇ ਮੇਰਾ ਘਰ ਬਣਾਓ, ਤਾਂ ਜੋ ਮੈਂ ਇਸ ਵਿੱਚ ਅਨੰਦ ਮਾਣਾਂ ਅਤੇ ਆਦਰ ਪ੍ਰਾਪਤ ਕਰਾਂ,” ਯਾਹਵੇਹ ਆਖਦਾ ਹੈ।

9“ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ-ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.