ਹਾਗੱਈ 1

“ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ-ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

Haggai 1:9 (UKJV) All of you looked for much, and, lo it came to little; and when all of you brought it home, I did blow upon it. Why? says the LORD of hosts. Because of mine house that is waste, and all of you run every man unto his own house.

7ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਆਪਣੇ ਚਾਲ-ਚਲਣ ਬਾਰੇ ਧਿਆਨ ਨਾਲ ਸੋਚੋ।

8ਪਹਾੜਾਂ ਉੱਤੇ ਚੜ੍ਹੋ ਅਤੇ ਲੱਕੜਾਂ ਨੂੰ ਹੇਠਾਂ ਲਿਆਓ ਅਤੇ ਮੇਰਾ ਘਰ ਬਣਾਓ, ਤਾਂ ਜੋ ਮੈਂ ਇਸ ਵਿੱਚ ਅਨੰਦ ਮਾਣਾਂ ਅਤੇ ਆਦਰ ਪ੍ਰਾਪਤ ਕਰਾਂ,” ਯਾਹਵੇਹ ਆਖਦਾ ਹੈ।

9“ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ-ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

10ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ।

11ਮੈਂ ਖੇਤਾਂ ਅਤੇ ਪਹਾੜਾਂ ਉੱਤੇ, ਅਨਾਜ ਉੱਤੇ, ਨਵੀਂ ਦਾਖਰਸ ਉੱਤੇ, ਜ਼ੈਤੂਨ ਦੇ ਤੇਲ ਉੱਤੇ ਅਤੇ ਜ਼ਮੀਨ ਦੀ ਪੈਦਾਵਾਰ ਉੱਤੇ, ਮਨੁੱਖਾਂ ਅਤੇ ਪਸ਼ੂਆਂ ਉੱਤੇ ਅਤੇ ਤੁਹਾਡੇ ਹੱਥਾਂ ਦੀ ਸਾਰੀ ਮਿਹਨਤ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.